ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਉਨ੍ਹਾਂ ਪੰਜਾਬ ਵਾਸੀਆਂ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਸਫਲਤਾ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਰਫ਼ ਗੁਰੂ ਘਰ ਵਿਖੇ ਅਸ਼ੀਰਵਾਦ ਲੈਣ ਆਏ ਹਨ ਅਤੇ ਕੋਈ ਸਿਆਸੀ ਗੱਲਬਾਤ ਨਹੀਂ ਕਰਨਗੇ।
ਨਰਿੰਦਰ ਮੋਦੀ ਵਲੋਂ ਵੀ ਵਧਾਈ
ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਮੇਰੇ ਵੱਲੋਂ ਹਰ ਕਿਸੇ ਨੂੰ ਖਾਸ ਤੌਰ ‘ਤੇ ਸਿੱਖ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ।