ਮਜੀਠੀਆ ਨੇ ਕਿਹਾ : ਇਸ ਮਾਮਲੇ ਵਿਚ ਪੰਜਾਬੀ ਕਦੇ ਨਹੀਂ ਕਰਨਗੇ ਸਮਝੌਤਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ ਅਤੇ ਇਸ ਮਾਮਲੇ ਵਿਚ ਪੰਜਾਬੀ ਕਦੇ ਵੀ ਸਮਝੌਤਾ ਨਹੀਂ ਕਰਨਗੇ। ਮਜੀਠੀਆ ਨੇ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨਾਲ ਹੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ’ਤੇ ਅਧਿਕਾਰ ਸਬੰਧੀ ਦਿੱਤੇ ਗਏ ਬਿਆਨਾਂ ਦੀ ਸਖਤ ਆਲੋਚਨਾ ਕੀਤੀ। ਮਜੀਠੀਆ ਨੇ ਕਿਹਾ ਕਿ ਪੰਜਾਬੀ ਕਦੇ ਵੀ ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਹੱਕ ਛੱਡਣ ਲਈ ਕੋਈ ਸਮਝੌਤਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸੂਬੇ ਦਾ ਮਾਹੌਲ ਖਰਾਬ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਸ਼ੇਖਾਵਤ ਬੀਬੀਐਮਬੀ ’ਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦਾ ਬਰਾਬਰ ਹੱਕ ਹੋਣ ਦਾ ਦਾਅਵਾ ਕਿਵੇਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੇਖਾਵਤ ਦੀ ਇਹ ਦਲੀਲ ਹਰ ਪੱਖੋਂ ਗਲਤ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …