ਭਾਰਤ ਵਿਚ ਹੀ ਤਿਆਰ ਹੋਇਆ ਹੈ ਇਹ ਜੰਗੀ ਬੇੜਾ
ਕੋਚੀ (ਕੇਰਲ)/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈ.ਐਨ.ਐਸ. ਵਿਕਰਾਂਤ ਜਲ ਸੈਨਾ ਨੂੰ ਸੌਂਪ ਦਿੱਤਾ। ਪ੍ਰਧਾਨ ਮੰਤਰੀ ਸਾਢੇ ਨੌ ਵਜੇ ਕੇਰਲ ਦੇ ਕੋਚੀ ਸਥਿਤ ਕੋਚੀਨ ਸ਼ਿਪਯਾਰਡ ਲਿਮਟਿਡ ’ਚ ਪਹੁੰਚੇ, ਜਿੱਥੇ ਪਹਿਲਾਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਜਪਾਲ ਆਰਿਫ ਮੁਹੰਮਦ ਖ਼ਾਨ, ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਹੋਰ ਪਤਵੰਤੇ ਉਨ੍ਹਾਂ ਨਾਲ ਮੌਜੂਦ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਸਮੁੰਦਰੀ ਇਤਿਹਾਸ ਦਾ ਸਭ ਤੋਂ ਵੱਡਾ ਜਹਾਜ਼ ਅਤੇ ਦੇਸ਼ ’ਚ ਬਣਾਇਆ ਗਿਆ ਏਅਰਕ੍ਰਾਫਟ ਕੈਰੀਅਰ ‘ਆਈਐੱਨਐੱਸ ਵਿਕਰਾਂਤ’ ਭਾਰਤ ਦੇ ਰੱਖਿਆ ਖੇਤਰ ਨੂੰ ਆਤਮ-ਨਿਰਭਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਮਿਸਾਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈਐੱਨਐੱਸ ਵਿਕਰਾਂਤ ਭਾਰਤ ਦੇ ਰੱਖਿਆ ਖੇਤਰ ਨੂੰ ਆਤਮ-ਨਿਰਭਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਉਦਾਹਰਣ ਹੈ। ਆਈਐੱਨਐੱਸ ਵਿਕਰਾਂਤ ਨਾਲ ਭਾਰਤ ਉਨ੍ਹਾਂ ਦੇਸ਼ਾਂ ਦੇ ਚੁਣੇ ਹੋਏ ਸਮੂਹ ਵਿੱਚ ਸ਼ਾਮਲ ਹੋ ਗਿਆ ਹੈ, ਜੋ ਆਪ ਏਅਰਕ੍ਰਾਫਟ ਕੈਰੀਅਰ ਬਣਾ ਸਕਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਇਸ ਜੰਗੀ ਬੇੜੇ ਵਿਕਰਾਂਤ ਨੂੰ ਮਰਾਠਾ ਯੋਧਾ ਛਤਰਪਤੀ ਸ਼ਿਵਾ ਜੀ ਨੂੰ ਸਮਰਪਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਛਤਰਪਤੀ ਵੀਰ ਸ਼ਿਵਾ ਜੀ ਮਹਾਰਾਜ ਨੇ ਇਸ ਸਮੁੰਦਰੀ ਸ਼ਕਤੀ ਦੇ ਬਲ ’ਤੇ ਅਜਿਹੀ ਜਲ ਸੈਨਾ ਬਣਾਈ, ਜਿਸ ਨੇ ਦੁਸ਼ਮਣਾਂ ਦੀ ਨੀਂਦ ਉਡਾ ਦਿੱਤੀ।