ਹੁਨਰਮੰਦਾਂ ਤੇ ਕਿਰਤੀਆਂ ਦੀ ਘਾਟ ਪੂਰਾ ਕਰਨ ਲਈ ਸਰਕਾਰ ਦਾ ਫੈਸਲਾ
ਪੀਆਰ ਦੀ ਹੱਦ 35,000 ਤੋਂ ਵਧਾ ਕੇ 1,95,000 ਕਰਨ ਦਾ ਐਲਾਨ
ਕੈਨਬਰਾ/ਬਿੳੂਰੋ ਨਿੳੂਜ਼
ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ ਹੁਨਰ ਅਤੇ ਕਿਰਤ ਸ਼ਕਤੀ ਦੀ ਕਮੀ ਨਾਲ ਜੂਝ ਰਿਹਾ ਹੈ। ਗ੍ਰਹਿ ਮਾਮਲਿਆਂ ਦੇ ਮੰਤਰੀ ਕਲੇਅਰ ਓ’ਨੀਲ ਨੇ ਮਹਾਮਾਰੀ ਕਾਰਨ ਪੈਦਾ ਹੋਈ ਕਾਮਿਆਂ ਦੀ ਕਮੀ ਨੂੰ ਹੱਲ ਕਰਨ ਲਈ ਸਰਕਾਰਾਂ, ਟਰੇਡ ਯੂਨੀਅਨਾਂ, ਕਾਰੋਬਾਰਾਂ ਅਤੇ ਉਦਯੋਗਾਂ ਦੇ 140 ਪ੍ਰਤੀਨਿਧੀਆਂ ਦੇ ਦੋ ਦਿਨਾਂ ਸੰਮੇਲਨ ਦੌਰਾਨ 30 ਜੂਨ 2023 ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਲਈ ਇਹ ਵਾਧੇ ਦਾ ਐਲਾਨ ਕੀਤਾ। ਓ’ਨੀਲ ਨੇ ਕਿਹਾ ਕਿ ਆਸਟਰੇਲੀਆ ਵਿਚ ਨਰਸਾਂ ਪਿਛਲੇ ਦੋ ਸਾਲਾਂ ਤੋਂ ਦੋ-ਤਿੰਨ ਸ਼ਿਫਟਾਂ ਵਿਚ ਕੰਮ ਕਰ ਰਹੀਆਂ ਹਨ, ਹੇਠਲੇ ਸਟਾਫ ਦੀ ਘਾਟ ਕਾਰਨ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਫਲਾਂ ਨੂੰ ਦਰਖਤਾਂ ’ਤੇ ਸੜਨ ਲਈ ਛੱਡ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ਨੂੰ ਤੋੜਨ ਵਾਲਾ ਹੀ ਕੋਈ ਨਹੀਂ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …