Breaking News
Home / ਪੰਜਾਬ / ਫਗਵਾੜਾ ’ਚ ਕਿਸਾਨਾਂ ਦੇ ਧਰਨੇ ਨੂੰ ਹੋ ਗਏ 26 ਦਿਨ

ਫਗਵਾੜਾ ’ਚ ਕਿਸਾਨਾਂ ਦੇ ਧਰਨੇ ਨੂੰ ਹੋ ਗਏ 26 ਦਿਨ

ਅਜੇ ਤੱਕ ਕਿਸਾਨਾਂ ਦੇ ਖਾਤੇ ਵਿਚ ਨਹੀਂ ਆਈ ਗੰਨੇ ਦੀ ਬਕਾਇਆ ਰਾਸ਼ੀ
ਫਗਵਾੜਾ/ਬਿੳੂਰੋ ਨਿੳੂਜ਼
ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ’ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 26 ਦਿਨ ਹੋ ਗਏ ਹਨ। ਪੰਜਾਬ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੱਜ ਸ਼ੁੱਕਰਵਾਰ ਤੱਕ ਦੀ ਮੋਹਲਤ ਮੰਗੀ ਸੀ। ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਸ਼ੁੱਕਰਵਾਰ ਤੱਕ ਕਿਸਾਨਾਂ ਦੇ ਖਾਤੇ ਵਿਚ ਗੰਨੇ ਦੀ ਬਕਾਇਆ ਰਾਸ਼ੀ ਆ ਜਾਵੇਗੀ। ਪਰ ਅਜੇ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਗੰਨੇ ਦੀ ਬਕਾਇਆ ਰਾਸ਼ੀ ਦੇ ਪੈਸੇ ਨਹੀਂ ਆਏ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸ਼ੂਗਰ ਮਿੱਲ ਕੋਲ ਉਨ੍ਹਾਂ ਦਾ 72 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਇਹ ਬਕਾਇਆ ਅੱਜ ਦਾ ਨਹੀਂ, ਬਲਕਿ ਤਿੰਨ ਸਾਲਾਂ ਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਸਰਕਾਰ ਅਤੇ ਮਿੱਲ ਪ੍ਰਬੰਧਕਾਂ ਨੂੰ ਕਹਿਣ ਦੇ ਬਾਵਜੂਦ ਉਨ੍ਹਾਂ ਨੂੰ ਫਸਲ ਦੇ ਪੈਸੇ ਨਹੀਂ ਮਿਲ ਰਹੇ। ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਦਿਨੀਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਦੋ ਸਤੰਬਰ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਆ ਜਾਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਦਿੱਲੀ ਵਿਚ ਹੋਣ ਜਾ ਰਹੀ ਹੈ ਅਤੇ ਇਸ ਮੁੱਦੇ ’ਤੇ ਵੀ ਉਸ ਬੈਠਕ ਵਿਚ ਵਿਚਾਰ ਕੀਤਾ ਜਾਵੇਗਾ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …