15.3 C
Toronto
Monday, June 1, 2026
spot_img
Homeਪੰਜਾਬਸ਼ੋ੍ਰਮਣੀ ਅਕਾਲੀ ਦਲ ਨੇ ‘ਇਕ ਪਰਿਵਾਰ-ਇਕ ਟਿਕਟ’ ਫਾਰਮੂਲਾ ਕੀਤਾ ਲਾਗੂ

ਸ਼ੋ੍ਰਮਣੀ ਅਕਾਲੀ ਦਲ ਨੇ ‘ਇਕ ਪਰਿਵਾਰ-ਇਕ ਟਿਕਟ’ ਫਾਰਮੂਲਾ ਕੀਤਾ ਲਾਗੂ

ਸੁਖਬੀਰ ਬਾਦਲ ਨੇ ਪਾਰਟੀ ’ਚੋਂ ਪਰਿਵਾਰਵਾਦ ਨੂੰ ਖਤਮ ਕਰਨ ਦੀ ਕੀਤੀ ਗੱਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਿਚ ‘ਇਕ ਪਰਿਵਾਰ-ਇਕ ਟਿਕਟ’ ਦੇ ਫਾਰਮੂਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ ਅਤੇ ਇਹ ਬੋਰਡ ਤੈਅ ਕਰੇਗਾ ਕਿ ਕਿਸ ਖ਼ੇਤਰ ਤੋਂ ਕਿਸ ਵਿਅਕਤੀ ਨੂੰ ਉਮੀਦਵਾਰ ਬਣਾਇਆ ਜਾਵੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖ਼ੇਤਰੀ ਪਾਰਟੀ ਹੋਣ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਵੀ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰੇਗਾ ਜੇ ਇੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਜ਼ਰੂਰੀ ਹੈ ਨਾ ਕਿ ਸਰਕਾਰ ਬਣਾਉਣਾ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਹਲਕਾ ਇੰਚਾਰਜ ਦੇ ਪਰਿਵਾਰ ’ਚੋਂ ਕਿਸੇ ਨੂੰ ਵੀ ਸਰਕਾਰ ’ਚ ਕੋਈ ਥਾਂ ਨਹੀਂ ਮਿਲੇਗੀ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਸੰਗਠਨ ’ਚ ਥਾਂ ਦਿੱਤੀ ਜਾਵੇਗੀ। ਸੁਖਬੀਰ ਨੇ ਕਿਹਾ ਕਿ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਕੋਈ ਚੋਣ ਨਹੀਂ ਲੜੇਗਾ ਅਤੇ ਜੇਕਰ ਉਸ ਨੇ ਚੋਣ ਲੜਨੀ ਹੈ ਤਾਂ ਉਸ ਨੂੰ ਜ਼ਿਲ੍ਹਾ ਪ੍ਰਧਾਨਗੀ ਤੋਂ ਅਸਤੀਫਾ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ’ਚ 50 ਫ਼ੀਸਦੀ ਸੀਟਾਂ 50 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਲਈ ਰਾਖਵੀਆਂ ਹੋਣਗੀਆਂ ਅਤੇ ਕੌਰ ਕਮੇਟੀ ’ਚ ਨੌਜਵਾਨ ਆਗੂਆਂ ਤੇ ਮਹਿਲਾਵਾਂ ਨੂੰ ਯੋਗ ਸਥਾਨ ਮਿਲੇਗਾ।

 

RELATED ARTICLES
POPULAR POSTS