Breaking News
Home / ਪੰਜਾਬ / ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ

ਪੀਡਬਲਿਊ ਡੀ ਵਿਭਾਗ ’ਚ 5 ਕਰੋੜ ਰੁਪਏ ਤੋਂ ਜ਼ਿਆਦਾ ਦੇ ਟੈਂਡਰ ਦੀ ਵਿਜੀਲੈਂਸ ਵੱਲੋਂ ਜਾਂਚ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਹੁਣ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆ ਗਏ ਹਨ। ਸਿੰਗਲਾ ਨੇ ਪੀ ਡਬਲਿਊ ਡੀ ਵਿਭਾਗ ਦਾ ਮੰਤਰੀ ਰਹਿੰਦੇ ਹੋਏ ਅਲਾਟ ਕੀਤੇ 5 ਕਰੋੜ ਰੁਪਏ ਤੋਂ ਜ਼ਿਆਦਾ ਕੀਮਤ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧੀ ਸਿੰਗਲਾ ਦੇ ਕਰੀਬੀ ਰਹੇ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ’ਚ ਕੋਈ ਗੜਬੜੀ ਹੋਈ ਹੈ। ਹਾਲਾਂਕਿ ਇਸ ਸਬੰਧੀ ਅਜੇ ਵਿਜੀਲੈਂਸ ਬਿਊਰੋ ਨੇ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ। ਸੂਤਰਾਂ ਅਨੁਸਾਰ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ, ਜਿਸ ਵਿਚ ਕਿਹਾ ਗਿਆ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ 5 ਕਰੋੜ ਰੁਪਏ ਤੋਂ ਜ਼ਿਆਦਾ ਦੇ ਟੈਂਡਰ ’ਚ ਗੜਬੜੀ ਹੋਈ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …