ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ ਪੇਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਇਹ ਪੇਸ਼ੀ ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ। ਇਥੇ ਦਾਇਰ ਕੀਤੀ ਗਈ ਪਟੀਸ਼ਨ ’ਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ 6 ਮਹੀਨੇ ਪਹਿਲਾਂ ਕੋਰਟ ਵਿਚ ਪੇਸ਼ ਹੋ ਚੁੱਕੇ ਹਨ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਰਾਜਨੀਤਿਕ ਪਾਰਟੀ ਨਹੀਂ ਬਲਕਿ ਇਕ ਧਾਰਮਿਕ ਪਾਰਟੀ ਹੈ ਇਸ ਲਈ ਇਸ ਦੀ ਮਾਨਤਾ ਰੱਦ ਹੋਣੀ ਚਾਹੀਦੀ ਹੈ। ਹੁਸ਼ਿਆਰਪੁਰ ਦੇ ਬਲਵੰਤ ਸਿੰਘ ਖੇੜਾ ਨੇ 2009 ’ਚ ਕੋਰਟ ਵਿਚ ਇਹ ਕੇਸ਼ ਕੀਤਾ ਸੀ ਕਿ ਅਕਾਲੀ ਦਲ ਨੇ ਦੋਹਰੇ ਮਾਪਦੰਡ ’ਤੇ ਪਾਰਟੀ ਦੀ ਮਾਨਤਾ ਹਾਸਲ ਕੀਤੀ ਹੈ। ਹੁਸ਼ਿਆਰਪੁਰ ਕੋਰਟ ਨੇ ਇਸ ਨੂੰ ਉਚ ਅਦਾਲਤ ਭੇਜ ਦਿੱਤਾ ਸੀ। ਜਦਕਿ ਉਚ ਅਦਾਲਤ ਨੇ ਇਸ ਨੂੰ ਵਾਪਸ ਹੁਸ਼ਿਆਰਪੁਰ ਦੀ ਕੋਰਟ ’ਚ ਭੇਜ ਦਿੱਤਾ। ਪਟੀਸ਼ਨ ਕਰਤਾ ਨੇ ਇਹ ਵੀ ਆਰੋਪ ਲਗਾਇਆ ਹੈ ਕਿ ਅਕਾਲੀ ਦਲ ਧਾਰਮਿਕ ਚੋਣਾਂ ਵਿਚ ਵੀ ਹਿੱਸਾ ਲੈਂਦਾ ਹੈ। ਇਸ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਵੀ ਕੋਰਟ ਵਿਚ ਪੇਸ਼ ਹੋ ਚੁੱਕੇ ਹਨ।
Check Also
ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਕੱਢਣ ਦਾ ਮਤਾ ਪਾਸ
ਬੂਟਾ ਸਿੰਘ ਵਾਲਾ ਦੀ ਗਰਾਮ ਸਭਾ ਨੇ ਲਿਆ ਫੈਸਲਾ ਬਨੂੜ/ਬਿਊਰੋ ਨਿਊਜ਼ ਮੁਹਾਲੀ ਦੇ ਕਸਬਾ ਬਨੂੜ …