Breaking News
Home / ਪੰਜਾਬ / ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਡੀਜੀਪੀ ਦੀ ਕੁਰਸੀ ਨੂੰ ਲੈ ਕੇ ਬਣਿਆ ਸਸਪੈਂਸ ਸ਼ਨੀਵਾਰ ਨੂੰ ਖਤਮ ਹੋ ਗਿਆ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜਦਕਿ ਯੂਪੀਐਸਸੀ ਦੀ ਮਨਜ਼ੂਰੀ ਨਾਲ ਡੀਜੀਪੀ ਲੱਗੇ ਵੀ ਕੇ ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਪੰਜਾਬ ਸਰਕਾਰ ਨੇ ਹੁਕਮ ਵੀ ਜਾਰੀ ਕਰ ਦਿੱਤੇ ਹਨ ਕਿਉਂਕਿ ਵੀਕੇ ਭਾਵਰਾ 4 ਸਤੰਬਰ ਨੂੰ ਛੁੱਟੀ ਖਤਮ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਹਨ। ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵੀ ਕੇ ਭਾਵਰਾ ਪੰਜਾਬ ਦੇ ਡੀਜੀਪੀ ਬਣੇ ਸਨ ਅਤੇ ਉਨ੍ਹਾਂ ਦੀ ਨਿਯੁਕਤੀ ਯੂਪੀਐਸਸੀ ਤੋਂ ਆਏ ਪੈਨਲ ਤੋਂ ਬਾਅਦ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਬਣਾਏ ਨਿਯਮਾਂ ਅਨੁਸਾਰ ਇਹ ਨਿਯੁਕਤੀ 2 ਸਾਲ ਲਈ ਕੀਤੀ ਗਈ ਸੀ। ਇਸ ਮਾਮਲੇ ਦੀ ਅਹਿਮ ਗੱਲ ਇਹ ਹੈ ਕਿ ਵੀ ਕੇ ਭਾਵਰਾ ਹੁਣ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਸਕਦੇ ਹਨ। ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …