-5.5 C
Toronto
Tuesday, February 3, 2026
spot_img
Homeਪੰਜਾਬਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ

ਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ

ਪੀਜੀਆਈ ਦੇ ਡਾਕਟਰਾਂ ਦੀ ਟੀਮ ਕਰ ਰਹੀ ਹੈ ਨਿਗਰਾਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਪ੍ਰਕਾਸ਼ ਸਿੰਘ ਬਾਦਲ ਦੋ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਚ ਭਰਤੀ ਹਨ ਅਤੇ ਡਾਕਟਰਾਂ ਦੀ ਸਪੈਸ਼ਲ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਵਿਚ ਲੱਗੀ ਹੋਈ ਹੈ। ਪੀਜੀਆਈ ਵਲੋਂ ਇਸ ਸਬੰਧੀ ਸਟੇਟਮੈਂਟ ਜਾਰੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਲਤ ਨੂੰ ਸਟੇਬਲ ਕਰਾਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਤੋਂ ਬਾਅਦ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਰਕਾਸ਼ ਸਿੰਘ ਬਾਦਲ ਹੋਰਾਂ ਨੂੰ ਕਰੋਨਾ ਵੀ ਹੋ ਚੁੱਕਾ ਹੈ, ਡਾਕਟਰ ਇਸ ਲਿਹਾਜ ਨਾਲ ਵੀ ਉਨ੍ਹਾਂ ਦੇ ਇਲਾਜ ਵਿਚ ਪੂਰੀ ਗੰਭੀਰਤਾ ਵਰਤ ਰਹੇ ਹਨ। ਪਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਲੰਬੀ ਵਿਧਾਨ ਸਭਾ ਹਲਕੇ ਤੋਂ 11 ਵਾਰ ਵਿਧਾਇਕ ਰਹੇ ਹਨ। ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਰਕਾਸ਼ ਸਿੰਘ ਬਾਦਲ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ 11 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਸੀ।

 

RELATED ARTICLES
POPULAR POSTS