Breaking News
Home / ਪੰਜਾਬ / ਅਧਿਆਪਕ ਦਿਵਸ ’ਤੇ ਕਾਲਜਾਂ ਤੇ ਯੂਨੀਵਰਸਿਟੀ ਅਧਿਆਪਕਾਂ ਨੂੰ ਵੱਡਾ ਤੋਹਫਾ

ਅਧਿਆਪਕ ਦਿਵਸ ’ਤੇ ਕਾਲਜਾਂ ਤੇ ਯੂਨੀਵਰਸਿਟੀ ਅਧਿਆਪਕਾਂ ਨੂੰ ਵੱਡਾ ਤੋਹਫਾ

ਪੰਜਾਬ ’ਚ ਯੂਜੀਸੀ ਦਾ 7ਵਾਂ ਪੇਅ ਸਕੇਲ ਲਾਗੂ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਕਤੂਬਰ ਮਹੀਨੇ ਤੋਂ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਦੀ ਨਿਯੁਕਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਅਧਿਆਪਕ ਦਿਵਸ ਮੌਕੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂ.ਜੀ.ਸੀ. ਦਾ 7ਵਾਂ ਤਨਖਾਹ ਕਮਿਸ਼ਨ 1 ਅਕਤੂਬਰ, 2022 ਤੋਂ ਲਾਗੂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਯੂਜੀਸੀ ਦਾ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਵਾਉਣਾ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਵੱਡੀ ਮੰਗ ਹੈ। ਮਾਨ ਨੇ ਅੱਗੇ ਦੱਸਿਆ ਕਿ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਅਧਿਆਪਕ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਇੱਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਲਜਾਂ ਵਿੱਚ ਪਿਛਲੇ 18-20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

 

Check Also

ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ

ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ …