ਸਿੱਖਿਆ ਵਿਭਾਗ ’ਚ 8,000 ਅਤੇ ਸਿਹਤ ਵਿਭਾਗ ਦੇ 6000 ਮੁਲਾਜ਼ਮਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 25 ਹਜ਼ਾਰ ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੈਗੂਲਰ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਰਿਪੋਰਟ ਪ੍ਰਵਾਨ ਕਰ ਲਈ ਹੈ। ਇਹ ਅਮਲ ਅੱਜ ਤੋਂ ਸ਼ੁਰੂ ਹੋਵੇਗਾ ਅਤੇ ਰੈਗੂਲਰ ਕੀਤਾ ਜਾਣ ਵਾਲਾ ਪਹਿਲਾ ਬੈਚ ਸਿੱਖਿਆ ਵਿਭਾਗ ਤੋਂ ਹੋਵੇਗਾ। ਇਸ ਨਾਲ ਜਿੱਥੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ 8,000 ਮੁਲਾਜ਼ਮਾਂ ਨੂੰ ਲਾਭ ਮਿਲੇਗਾ, ਉੱਥੇ ਹੀ ਸਿਹਤ ਵਿਭਾਗ ਵਿੱਚ 6,000 ਹੋਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਟਰਾਂਸਪੋਰਟ ਅਤੇ ਪਾਵਰਕੌਮ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਫਾਇਦਾ ਹੋਵੇਗਾ। ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੀ ਪਿਛਲੀ ਨੀਤੀ ਅਨੁਸਾਰ ਪਹਿਲੇ ਤਿੰਨ ਸਾਲਾਂ ਦੀ ਸੇਵਾ ਲਈ ਮੁੱਢਲੀ ਤਨਖਾਹ ਦਿੱਤੀ ਜਾਵੇਗੀ। ਉੱਚ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਇਹ ਨੀਤੀ ਇੱਕ ਵਾਰ ਦੀ ਨੀਤੀ ਹੋਵੇਗੀ ਅਤੇ ਸਿਰਫ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਨੇ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …