17.6 C
Toronto
Sunday, August 9, 2026
spot_img
Homeਪੰਜਾਬਸਾਧੂ ਸਿੰਘ ਧਰਮਸੋਤ ਤੇ ਦਲਜੀਤ ਸਿੰਘ ਗਿਲਜੀਆਂ ਨੂੰੂ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸਾਧੂ ਸਿੰਘ ਧਰਮਸੋਤ ਤੇ ਦਲਜੀਤ ਸਿੰਘ ਗਿਲਜੀਆਂ ਨੂੰੂ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸਾਧੂ ਸਿੰਘ ਧਰਮਸੋਤ ਤੇ ਦਲਜੀਤ ਸਿੰਘ ਗਿਲਜੀਆਂ ਨੂੰੂ ਹਾਈਕੋਰਟ ਨੇ ਦਿੱਤੀ ਜ਼ਮਾਨਤਜੰਗਲਾਤ ਵਿਭਾਗ ’ਚ ਹੋਏ ਘੁਟਾਲੇ ’ਚ ਘਿਰੇ ਹੋਏ ਹਨ ਧਰਮਸੋਤ ਤੇ ਗਿਲਜੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਇਸੇ ਦੌਰਾਨ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਜ਼ਮਾਨਤ ਮਿਲੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਭਿ੍ਰਸ਼ਟਾਚਾਰ ਦਾ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ। ਪਿਛਲੀ ਸੁਣਵਾਈ ਦੌਰਾਨ ਸਰਕਾਰ ਅਤੇ ਸਾਬਕਾ ਮੰਤਰੀ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਆਰੋਪ ਹੈ ਕਿ ਉਨ੍ਹਾਂ ਜੰਗਲਾਤ ਮੰਤਰੀ ਰਹਿੰਦਿਆਂ ਇਕ ਦਰੱਖਤ ਕਟਾਈ ਦੇ ਬਦਲੇ 500 ਰੁਪਏ ਰਿਸ਼ਵਤ ਲਈ ਸੀ। ਇਸੇ ਦੌਰਾਨ ਧਰਮਸੋਤ ਵਲੋਂ ਸਵਾ ਕਰੋੜ ਰੁਪਏ ਰਿਸ਼ਵਤ ਲੈਣ ਦੀ ਗੱਲ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਸੀ। ਇਸੇ ਕੇਸ ਵਿਚ ਸੰਗਤ ਸਿੰਘ ਗਿਲਜੀਆਂ ਵੀ ਆਰੋਪੀ ਹੈ, ਜਿਨ੍ਹਾਂ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਪਰ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵਿਜੀਲੈਂਸ ਨੇ ਗਿ੍ਰਫਤਾਰ ਕਰ ਲਿਆ ਸੀ।

 

RELATED ARTICLES
POPULAR POSTS