28.1 C
Toronto
Sunday, October 5, 2025
spot_img
Homeਪੰਜਾਬਸੁਖਬੀਰ ਸਿੰਘ ਬਾਦਲ ਕੋਲੋਂ ਐਸਆਈਟੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

ਸੁਖਬੀਰ ਸਿੰਘ ਬਾਦਲ ਕੋਲੋਂ ਐਸਆਈਟੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਸਬੰਧੀ ਪੁੱਛੇ ਗਏ ਸਵਾਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ’ਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਬਹਿਬਲ ਕਲਾਂ ਵਿਚ ਹੋਏ ਗੋਲੀਕਾਂਡ ਦੇ ਬਾਰੇ ਵਿਚ ਸੁਖਬੀਰ ਕੋਲੋਂ ਸਵਾਲ ਪੁੱਛੇ ਗਏ। ਇਹ ਐਸ.ਆਈ.ਟੀ. ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿਚ ਬਣਾਈ ਗਈ ਹੈ। ਪੁੱਛਗਿੱਛ ਤੋਂ ਬਾਅਦ ਸੁਖਬੀਰ ਬਾਦਲ ਨੇ ਦੱਸਿਆ ਕਿ ਮੈਂ ਐਸ.ਆਈ.ਟੀ. ਨੂੰ ਕਿਹਾ ਕਿ ਪਿਛਲੇ 7 ਸਾਲਾਂ ਵਿਚ ਅਸਲੀ ਦੋਸ਼ੀਆਂ ਨੂੰ ਫੜਨ ਦੀ ਕੋਈ ਕੋਸ਼ਿਸ਼ ਨਹੀਂ ਹੋ ਰਹੀ ਅਤੇ ਸਿਰਫ ਸਾਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਜੋ ਵੀ ਇਨਫਰਮੇਸ਼ਨ ਦੀ ਲੋੜ ਹੈ, ਮੈਂ ਐਸ.ਆਈ.ਟੀ. ਨੂੰ ਦੇਣ ਲਈ ਤਿਆਰ ਹਾਂ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜ ਮਹੀਨਿਆਂ ਵਿਚ ਕੋਈ ਵੀ ਕੰਮ ਨਹੀਂ ਕੀਤਾ। ਸਿਰਫ ਧਿਆਨ ਭਟਕਾਉਣ ਲਈ ਹੀ ਮੈਨੂੰ ਸੰਮਣ ਭੇਜਿਆ ਗਿਆ ਹੈ। ਧਿਆਨ ਰਹੇ ਕਿ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਵੀ ਤਲਬ ਕੀਤਾ ਗਿਆ ਹੈ ਅਤੇ ਉਹ 14 ਸਤੰਬਰ ਨੂੰ ਏ.ਡੀ.ਜੀ.ਪੀ. ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਅੱਗੇ ਪੇਸ਼ ਹੋਣਗੇ।

RELATED ARTICLES
POPULAR POSTS