Breaking News
Home / ਪੰਜਾਬ / ਲੁਧਿਆਣਾ ’ਚ ਖੰਭੇ ਨਾਲ ਟਕਰਾਈ ਕਾਰ

ਲੁਧਿਆਣਾ ’ਚ ਖੰਭੇ ਨਾਲ ਟਕਰਾਈ ਕਾਰ

ਪਰਿਵਾਰ ਦੇ 5 ਮੈਂਬਰਾਂ ਦੀ ਗਈ ਜਾਨ
ਲੁਧਿਆਣਾ/ਬਿੳੂਰੋ ਨਿੳੂਜ਼
ਲੁਧਿਆਣਾ ਵਿਚ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਹ ਸਾਰੇ ਇਕੋ ਪਰਿਵਾਰ ਨਾਲ ਸਬੰਧਤ ਸਨ। ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਵਿਚ ਮਰਨ ਵਾਲਿਆਂ ਵਿਚ 3 ਬੱਚੀਆਂ ਅਤੇ ਦੋ ਹੋਰ ਵਿਅਕਤੀ ਸ਼ਾਮਲ ਹਨ। ਮਿ੍ਰਤਕਾਂ ਦੀ ਪਛਾਣ ਰਾਜੇਸ਼, ਮਾਹੀ, ਖੁਸ਼ੀ, ਸੰਜਨਾ ਤੇ ਜੈਸਮੀਨ ਵੱਜੋਂ ਹੋਈ ਹੈ। ਮਿ੍ਰਤਕ ਰਾਜੇਸ਼ ਦੀ ਪਤਨੀ ਪਿ੍ਰਆ ਨੂੰ ਸੀਐੱਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਰਸਤੇ ਵਿੱਚ ਚੰਡੀਗੜ੍ਹ ਰੋਡ ’ਤੇ ਫੋਰਟਿਸ ਹਸਪਤਾਲ ਨੇੜੇ ਇਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬਿਜਲੀ ਦੇ ਖੰਬੇ ਵਿੱਚ ਜਾ ਵੱਜੀ। ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਪੁਲਿਸ ਚੌਕੀ ਜੀਵਨ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …