ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਡਾ. ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਨੂੰ ਇਕ ਲਾਈਨ ਵਿੱਚ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਜੁਲਾਈ ਵਿਚ ਰਾਜ ਸਭਾ ਅਤੇ ਫਿਰ ਸਤੰਬਰ ‘ਚ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ઠਬਾਅਦ ਡਾ. ਸਿੱਧੂ ਵੱਲੋਂ ਪਾਰਟੀ ਛੱਡਣ ਦਾ ਮਾਮਲਾ ਲਟਕਿਆ ਹੋਇਆ ਸੀ। ઠਸੂਤਰਾਂ ਦਾ ਦੱਸਣਾ ਹੈ ਕਿ ਸਿੱਧੂ ਜੋੜੀ ਦੇ ਕਰੀਬੀ ਵਿਧਾਇਕਾਂ ਪਰਗਟ ਸਿੰਘ, ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਵੱਲੋਂ ਉਨ੍ਹਾਂ ‘ਤੇ ਭਾਜਪਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੇ ਸਨ। ਭਾਜਪਾ ‘ਚ ਉਨ੍ਹਾਂ ਦੇ ਪਤੀ ਨਜਵੋਤ ਸਿੰਘ ਸਿੱਧੂ ਦਾ ਉਸ ਸਮੇਂ ਦਬਦਬਾ ਹੋਣ ਕਾਰਨ ਵਿਧਾਇਕਾ ਨੂੰ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …