ਇਕ-ਇਕ ਹਜ਼ਾਰ ਰੁਪਏ ਦੇ 100 ਨੋਟ ਅਤੇ ਪੰਜ-ਪੰਜ ਹਜ਼ਾਰ ਰੁਪਏ ਦੇ 40 ਨੋਟ ਕੀਤੇ ਗਏ ਬਰਾਮਦ
ਡੇਰਾਬਾਬਾ ਨਾਨਕ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਦਾਦੀ-ਪੋਤੇ ਕੋਲੋਂ ਬੀਐਸਐਫ ਦੇ ਜਵਾਨਾਂ ਨੇ ਚੈਕਿੰਗ ਦੌਰਾਨ 3 ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਬੀ ਐਸ ਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ ’ਤੇ ਬਣੇ ਸ੍ਰੀ ਕਰਤਾਰਪੁਰ ਸਾਹਿਬ ਪੈਸੰਜਰ ਟਰਮੀਨਲ ’ਤੇ ਤਾਇਨਾਤ ਬੀ ਐਸ ਐਫ ਦੀ 185 ਬਟਾਲੀਅਨ ਦੇ ਜਵਾਨਾਂ ਵੱਲੋਂ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਵੀਲਚੇਅਰ ’ਤੇ ਆਈ ਬਜ਼ੁਰਗ ਮਹਿਲਾ ਸ਼ਰਧਾਲੂ ਦੀ ਜਦੋਂ ਬਰੀਕੀ ਨਾਲ ਜਾਂਚ ਕੀਤੀ ਗਈ ਤਾਂ ਉਸ ਕੋਲੋਂ ਇਕ-ਇਕ ਹਜ਼ਾਰ ਰੁਪਏ ਦੇ 100 ਨੋਟ ਅਤੇ ਪੰਜ-ਪੰਜ ਹਜ਼ਾਰ ਰੁਪਏ ਦੇ 40 ਨੋਟ ਬਰਮਦ ਕੀਤੇ ਗਏ, ਜੋ ਉਸ ਵੱਲੋਂ ਛੁਪਾ ਕੇ ਭਾਰਤ ਲਿਆਂਦੇ ਜਾਣੇ ਸਨ। ਇਸ ਬਜ਼ੁਰਗ ਮਹਿਲਾ ਦੀ ਪਹਿਚਾਣ ਬੀਵੀ ਦੇਵੀ ਪਤਨੀ ਮਰਹੂਮ ਚਰਨ ਦਾਸ ਵਾਸੀ ਪਿੰਡ ਜੰਡੀ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …