Breaking News
Home / ਪੰਜਾਬ / ਨਕਲੀ ਰਾਸ਼ਨ ਕਾਰਡ ਬਣਵਾ ਕੇ ਰਾਸ਼ਨ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ

ਨਕਲੀ ਰਾਸ਼ਨ ਕਾਰਡ ਬਣਵਾ ਕੇ ਰਾਸ਼ਨ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਗਰੀਬ ਲੋਕਾਂ ਦੀ ਸਹਾਇਤਾ ਕਰਨ ਲਈ ਸਰਕਾਰ ਵੱਲੋਂ ਡਿਪੂਆਂ ’ਤੇ ਸਸਤਾ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰੰਤੂ ਪੰਜਾਬ ਅੰਦਰ ਬਹੁਤ ਸਾਰੇ ਰੱਜੇ-ਪੁੱਜੇ ਪਰਿਵਾਰਾਂ ਨੇ ਵੀ ਜਾਅਲੀ ਰਾਸ਼ਨ ਕਾਰਡ ਬਣਵਾਏ ਹੋਏ ਹਨ ਅਤੇ ਉਹ ਸਰਕਾਰ ਵੱਲੋਂ ਦਿੱਤਾ ਜਾਂਦਾ ਸਸਤਾ ਰਾਸ਼ਨ ਲੈਂਦੇ ਹਨ। ਜਦਕਿ ਕਈ ਗਰੀਬ ਪਰਿਵਾਰ ਅਤੇ ਛੋਟੀਆਂ-ਮੋਟੀਆਂ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਵਿਅਕਤੀਆਂ ਨੂੰ ਪਿੰਡਾਂ ਦੇ ਸਰਪੰਚਾਂ ਦੇ ਕਹਿਣ ’ਤੇ ਇਸ ਸਕੀਮ ਤੋਂ ਵਾਝਾਂ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਨਹੀਂ ਬਣਾਏ ਗਏ। ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਹੁਣ ਨਕਲੀ ਗਰੀਬਾਂ ਦੀ ਖੈਰ ਨਹੀਂ ਕਿਉਂਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹੁਣ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਧਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਵੀ ਕਿਹਾ ਹੈ ਕਿ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ’ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੇ ਕਾਰਡ ਧਾਰਕਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਉਧਰ ਹੁਸ਼ਿਆਰਪੁਰ ਜ਼ਿਲ੍ਹੇ ’ਚ ਮਰਸਡੀਜ਼ ਗੱਡੀ ’ਚ ਸਰਕਾਰੀ ਰਾਸ਼ਨ ਲੈਣ ਆਏ ਵਿਅਕਤੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਜਾਂਚ ਦੇ ਹੁਕਮ ਦਿੱਤੇ ਹਨ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …