Breaking News
Home / ਪੰਜਾਬ / ਟੈਕਸਟਾਈਲ ਧੁਰੇ ਵਜੋਂ ਉਭਰੇਗਾ ਪੰਜਾਬ

ਟੈਕਸਟਾਈਲ ਧੁਰੇ ਵਜੋਂ ਉਭਰੇਗਾ ਪੰਜਾਬ

ਭਗਵੰਤ ਮਾਨ ਨੇ ਫਤਹਿਗੜ੍ਹ ਸਾਹਿਬ ਵਿਖੇ 1000 ਏਕੜ ਜ਼ਮੀਨ ’ਤੇ ਟੈਕਸਟਾਈਲ ਪਾਰਕ ਬਣਾਉਣ ਦੀ ਕੇਂਦਰ ਨੂੰ ਕੀਤੀ ਪੇਸ਼ਕਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਵੇਂ ਟੈਕਸਟਾਈਲ ਪਾਰਕ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਵੇਂ ਟੈਕਸਟਾਈਲ ਪਾਰਕ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਨੇ 1000 ਏਕੜ ਜ਼ਮੀਨ ’ਤੇ ਟੈਕਸਟਾਈਲ ਪਾਰਕ ਬਣਾਉਣ ਦੀ ਇਹ ਪੇਸ਼ਕਸ਼ ਕੀਤੀ ਹੈ। ਧਿਆਨ ਰਹੇ ਕਿ ਪੰਜਾਬ ’ਚ ਪਿਛਲੀ ਕਾਂਗਰਸ ਸਰਕਾਰ ਨੇ ਮੱਤੇਵਾੜਾ ਵਿਖੇ ਪਾਰਕ ਲਗਾਉਣ ਦੀ ਮਨਜ਼ੂਰੀ ਦਿੱਤੀ ਸੀ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਦੀ ਥਾਂ ਦੂਜੀ ਜਗ੍ਹਾ ’ਤੇ ਪਾਰਕ ਬਣਾਉਣ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗਾ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ ਵਿੱਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀ.ਐਮ. ਮਿੱਤਰਾ) ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਹਿਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …