Breaking News
Home / ਭਾਰਤ / ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਸਾਧਿਆ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ

ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਸਾਧਿਆ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ

ਕਿਹਾ : ਦੇਸ਼ ਨੂੰ ਨੰਬਰ ਵੰਨ ਬਣਾਉਣ ਦੀਆਂ ਗੱਲਾਂ ਕਰਨ ਵਾਲੇ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਭਾਰਤ ਨੂੰ ਵਿਸ਼ਵ ਦਾ ਨੰਬਰ ਵੰਨ ਦੇਸ਼ ਬਣਾਉਣ ਦੀਆਂ ਗੱਲਾਂ ਤਾਂ ਕਰਦੇ ਹਨ ਪ੍ਰੰਤੂ ਉਨ੍ਹਾਂ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੰਦ ਮਹੀਨਿਆਂ ਦੇ ਅੰਦਰ ਹੀ ਪੰਜਾਬ ਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ। ਰਿਜਿਜੂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀਆਂ ਤਨਖਾਹਾਂ ਵੀ ਨਹੀਂ ਦੇ ਸਕੀ ਕਿਉਂਕਿ ਮਿਲੀਆਂ ਖਬਰਾਂ ਅਨੁਸਾਰ ਪੰਜਾਬ ਸਰਕਾਰ ਫੰਡਾਂ ਦੀ ਵੱਡੀ ਕਮੀ ਨਾਲ ਜੂਝ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਦੇ ਕਰਮਚਾਰੀਆਂ ਨੂੰ ਤਨਖਾਹਾਂ ਵੀ ਨਹੀਂ ਮਿਲ ਰਹੀਆਂ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿਚ ਵੀ ਮਾਲੀਏ ਦੀ ਬਰਬਾਦੀ ਕੀਤੀ ਜਾ ਰਹੀ ਹੈ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …