ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫੈਸਲਾ
ਵਾਸ਼ਿੰਗਟਨ/ਬਿੳੂਰੋ ਨਿੳੂਜ਼
ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਰਤਮਾਨ ਅਤੇ ਭਵਿੱਖ ਵਿੱਚ ਅੱਤਵਾਦ ਵਿਰੋਧੀ ਖਤਰਿਆਂ ਨਾਲ ਨਜਿੱਠ ਸਕੇ। ਪਿਛਲੇ ਚਾਰ ਸਾਲਾਂ ਵਿੱਚ ਇਸਲਾਮਾਬਾਦ ਨੂੰ ਦਿੱਤੀ ਜਾ ਰਹੀ ਇਹ ਸਭ ਤੋਂ ਵੱਡੀ ਸੁਰੱਖਿਆ ਸਹਾਇਤਾ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …