ਗੱਜਣਮਾਜਰਾ ਦੇ ਕਰੀਬੀ ਵੀ ਆ ਸਕਦੇ ਹਨ ਜਾਂਚ ਦੇ ਘੇਰੇ ’ਚ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਰੇਡ ਪਈ ਹੈ। ਗੱਜਣ ਮਾਜਰਾ ਦੇ ਸਕੂਲਾਂ, ਰੀਅਲ ਅਸਟੇਟ ਅਤੇ ਫੈਕਟਰੀ ਵਿਚ ਇਹ ਰੇਡ ਹੋਈ ਅਤੇ ਵਿਧਾਇਕ ਦੇ ਕਰੀਬੀਆਂ ਦੀ ਜਾਇਦਾਦ ਦੀ ਵੀ ਜਾਂਚ ਹੋ ਰਹੀ ਹੈ। ਹਾਲਾਂਕਿ ਇਸ ਰੇਡ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮੀਡੀਆ ਰਿਪੋਰਟਾਂ ਤੋਂ ਮਿਲ ਰਹੀ ਜਾਣਕਾਰੀ ਮੁਤਾਬਕ ਵਿਧਾਇਕ ਗੱਜਣ ਮਾਜਰਾ ’ਤੇ 40 ਕਰੋੜ ਦੇ ਬੈਂਕ ਘੁਟਾਲੇ ਦਾ ਆਰੋਪ ਹੈ, ਜਿਸ ਵਿਚ ਪਹਿਲਾਂ ਵੀ ਸੀਬੀਆਈ ਨੇ ਵਿਧਾਇਕ ਦੇ ਟਿਕਾਣਿਆਂ ’ਤੇ ਰੇਡ ਕੀਤੀ ਸੀ। ‘ਆਪ’ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਉਦੋਂ ਚਰਚਾ ਵਿਚ ਆਏ ਸਨ, ਜਦੋਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਸਿਰਫ ਇਕ ਰੁਪਈਆ ਤਨਖਾਹ ਲੈਣਗੇ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਦਿੱਤਾ ਸੀ।