ਅੰਮ੍ਰਿਤਸਰ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ ਉਨ੍ਹਾਂ ਨਾਲ ਸਨ। ਮੱਥਾ ਟੇਕਣ ਤੋਂ ਬਾਅਦ ਲਗਭਗ ਅੱਧਾ ਘੰਟਾ ਉਨ੍ਹਾਂ ਨੇ ਸ਼ਬਦ ਕੀਰਤਨ ਸੁਣਿਆ।ઠ ਡਾ. ਮਨਮੋਹਨ ਸਿੰਘ ਨੇ ਵਿਜ਼ਟਰ ਰਜਿਸਟਰੇਸ਼ਨ ਬੁੱਕ ਵਿਚ ਲਿਖਿਆ ਕਿ ਦੁਨੀਆ ਵਿਚ ਸਾਰੇ ਧਾਰਮਿਕ ਸਥਾਨ ਬਹੁਤ ਪਵਿੱਤਰ ਹਨ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਡਿਠੇ ਸਭੈ ਥਾਵ ਨਹੀਂ ਤੁਧ ਜੇਹਿਆ’ ਭਾਵ ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਮਨ ਤ੍ਰਿਪਤ ਹੋ ਜਾਂਦਾ ਹੈ। ਡਾ. ਮਨਮੋਹਨ ਸਿੰਘ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਪਹੁੰਚਣ ‘ਤੇ ਜਥੇਦਾਰ ਅਵਤਾਰ ਸਿੰਘ, ਮਨਜੀਤ ਸਿੰਘ ਅਤੇ ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਦਾ ਸੁਆਗਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਜੀ.ਪੀ. ਸੀ.ਦੇ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਹੋਰਾਂ ਨੂੰ ਸਿਰੋਪਾਓ, ਲੋਈ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਕਿਤਾਬਾਂ ਦਾ ਸੈਟ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …