ਕਿਹਾ : ਦੋਵੇਂ ਰਾਜਾਂ ’ਚ ਪਾਣੀ ਦੀ ਕਮੀ, ਜਲਦੀ ਮਸਲੇ ਦਾ ਹੱਲ ਕਰੇ ਕੇਂਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤਾ ਗਿਆ ਬਿਆਨ ਖੂਬ ਚਰਚਾ ਵਿਚ ਹੈ। ਐਸ ਵਾਈ ਐਲ ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਚੱਲ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਹਿਸਾਰ ’ਚ ਲੰਘੇ ਕੱਲ੍ਹ ਕਿਹਾ ਕਿ ਦੋਵੇਂ ਰਾਜਾਂ ’ਚ ਪਾਣੀ ਦੀ ਕਮੀ ਹੈ ਅਤੇ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਜਲਦੀ ਕੱਢੇ। ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਰਮਿਆਨ ਪੇਚ ਫਸ ਗਿਆ ਹੈ, ਜਿਸ ਦੇ ਦੋ ਕਾਰਨ ਹਨ ਪਹਿਲਾ ਇਹ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਉਹ ਹਰਿਆਣਾ ਨੂੰ ਪਾਣੀ ਦੇਣ ਦੀ ਗੱਲ ਨਹੀਂ ਕਰ ਸਕਦੇ। ਦੂਜੇ ਪਾਸੇ ਹਰਿਆਣਾ ’ਚ ਆਮ ਆਦਮੀ ਪਾਰਟੀ ਨੇ ਚੋਣਾਂ ਲੜਨੀਆਂ ਹਨ ਇਸ ਲਈ ਹਰਿਆਣਾ ਲਈ ਪਾਣੀ ਮੰਗਣਾ ਉਹ ਬੰਦ ਨਹੀਂ ਕਰ ਸਕਦੇ। ਇਨ੍ਹਾਂ ਦੋਵੇਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਰਵਿੰਦ ਕੇਜਰੀਵਾਲ ਐਸ ਵਾਈ ਐਲ ਦੇ ਮੁੱਦੇ ’ਤੇ ਸਿਆਸਤ ਖੇਡ ਰਹੇ ਹਨ ਅਤੇ ਉਨ੍ਹਾਂ ਇਹ ਮੁੱਦਾ ਕੇਂਦਰ ਸਰਕਾਰ ’ਤੇ ਸੁੱਟ ਦਿੱਤਾ ਹੈ ਤਾਂ ਜੋ ਦੋਵੇਂ ਰਾਜਾਂ ਅੰਦਰ ਆਮ ਆਦਮੀ ਪਾਰਟੀ ਨੂੰ ਕੋਈ ਨੁਕਸਾਨ ਨਾ ਪਹੁੰਚੇ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …