ਕਿਹਾ, ਪਾਕਿ ਦੇ ਮਹਾਨ ਬਲੀਦਾਨਾਂ ਨੂੰ ਸਨਮਾਨ ਦਿਓ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਇੱਕ ਵਾਰ ਫਿਰ ਪਾਕਿਸਤਾਨ ਦੇ ਸਮਰਥਨ ਵਿਚ ਅੱਗੇ ਆਇਆ ਹੈ। ਭਾਰਤ ਨੂੰ ਝਟਕਾ ਦਿੰਦਿਆਂ ਚੀਨ ਨੇ ਪਾਕਿਸਤਾਨ ਦਾ ਬਚਾਅ ਕਰਦਿਆਂ ਕਿਹਾ ਕਿ ਉਹ ਕਿਸੇ ਦੇਸ਼ ਜਾਂ ਧਰਮ ਨੂੰ ਅੱਤਵਾਦ ਨਾਲ ਜੋੜੇ ਜਾਣ ਦੇ ਖਿਲਾਫ ਹੈ।
ਚੀਨ ਦਾ ਇਹ ਨਵਾਂ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਾਕਿਸਤਾਨ ਨੂੰ ਅੱਤਵਾਦ ਨੂੰ ਜਨਮ ਦੇਣ ਵਾਲਾ ਕਹਿਣ ਦੇ ਬਿਆਨ ਦੇ ਜਵਾਬ ਵਿਚ ਆਇਆ ਹੈ। ਚੀਨ ਨੇ ਕਿਹਾ ਕਿ ਪਾਕਿਸਤਾਨ ਦੇ ਮਹਾਨ ਬਲੀਦਾਨਾਂ ਨੂੰ ਸਨਮਾਨ ਦਿਓ। ਚੀਨ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਕਿਸੇ ਵੀ ਦੇਸ਼ ਨੂੰ ਅੱਤਵਾਦ ਨਾਲ ਜੋੜੇ ਜਾਣ ਦੇ ਖਿਲਾਫ ਹੈ।
ਮੋਦੀ ਦੇ ਪਾਕਿਸਤਾਨ ‘ਤੇ ਅੱਤਵਾਦ ਨੂੰ ਪਨਾਹ ਦੇਣ ਦੇ ਇਲਜ਼ਾਮ ਨਾਲ ਜੁੜੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਅੱਤਵਾਦ ਦੇ ਵਿਰੋਧ ‘ਤੇ ਚੀਨ ਦੀ ਸਥਿਤੀ ਸਮਾਨ ਹੈ। ਚੀਨ ਨੇ ਇੱਕ ਵਾਰ ਫਿਰ ਸਾਫ ਕਿਹਾ ਹੈ ਕਿ ਚੀਨ ਅਤੇ ਪਾਕਿਸਤਾਨ ਹਰ ਮੌਸਮ ਵਾਲੇ ਦੋਸਤ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਦੇਸ਼ਾਂ ਦੇ ਸੰਮੇਲਨ ਵਿਚ ਪਾਕਿਸਤਾਨ ਨੂੰ ਅੱਤਵਾਦ ਦੇ ਪੋਸ਼ਣ ਦੀ ਜਮੀਨ ਕਰਾਰ ਦਿੱਤਾ ਸੀ। ਬ੍ਰਿਕਸ ਸੰਮੇਲਨ ਵਿਚ ਮੋਦੀ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾਏ ਸਨ।
Check Also
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …