ਸਰਹੱਦ ‘ਤੇ ਪਹਿਲਾਂ ਨਾਲੋਂ ਜ਼ਿਆਦਾ ਚੌਕਸੀ
ਚੰਡੀਗੜ੍ਹ/ਬਿਊਰੋ ਨਿਊਜ਼
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਖਿਆ ਹੈ ਕਿ ਪੰਜਾਬ ਵਿੱਚ ਨਸ਼ੇ ਦੀ ਸਮਗਲਿੰਗ ਸੀਮਾ ਪਾਰ ਤੋਂ ਹੋ ਰਹੀ ਹੈ। ਇਸ ਲਈ ਸਰਹੱਦ ਉੱਤੇ ਚੌਕਸੀ ਵਧਾ ਦਿੱਤੀ ਗਈ ਹੈ। ਰਾਜਨਾਥ ਸਿੰਘ ਚੰਡੀਗੜ੍ਹ ਦੇ ਸੈਕਟਰ 10 ਸਥਿਤ ਚੱਲ ਰਹੀ ਰਿਜਨਲ ਐਡੀਟਰਸ ਦੀ ਕਾਨਫ਼ਰੰਸ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਹੈ ਕਿ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਉੱਤੇ ਚੌਕਸੀ ਪਹਿਲਾਂ ਨਾਲੋਂ ਜ਼ਿਆਦਾ ਹੈ।
ਉਨ੍ਹਾਂ ਆਖਿਆ ਕਿ ਭਾਰਤ ਲਈ ਸੁਰੱਖਿਆ ਸਭ ਤੋਂ ਵੱਡਾ ਮੁੱਦਾ ਹੈ ਜਿਸ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਭਾਰਤ ਵਿਚ 6 ਦੇਸ਼ਾਂ ਦੀਆਂ ਲਗਭਗ 15 ਹਜ਼ਾਰ ਕਿਲੋਮੀਟਰ ਦੀਆਂ ਸੀਮਾਵਾਂ ਲੱਗਦੀਆਂ ਹਨ, ਜਿਨ੍ਹਾਂ ਵਿਚੋਂ ਨਿਪਾਲ ਤੇ ਭੁਟਾਨ ਦੀ ਸੀਮਾ ‘ਤੇ ਸ਼ਾਂਤੀ ਹੈ, ਜਦਕਿ ਬੰਗਲਾਦੇਸ਼, ਮਿਆਂਮਾਰ ਸੀਮਾ ਤੇ ਜਾਅਲੀ ਨੋਟਾਂ ਤੇ ਡਰੱਗਜ਼ ਦੀ ਤਸਕਰੀ ਵੱਡੀ ਚੁਣੌਤੀ ਹੈ। ਇਸ ਸਭ ਦੇ ਬਾਵਜੂਦ ਭਾਰਤ ਦੇ ਇਹਨਾਂ ਦੇਸ਼ਾਂ ਨਾਲ ਸਬੰਧ ਮਜ਼ਬੂਤ ਹਨ। ਗੁਆਂਢੀ ਦੇਸ਼ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਰਾਜਨਾਥ ਸਿੰਘ ਨੇ ਆਖਿਆ ਕਿ ਪਾਕਿਸਤਾਨ ਸੱਪ ਪਾਲਦਾ ਹੈ ਜੋ ਬਾਅਦ ਵਿੱਚ ਉਸ ਨੂੰ ਹੀ ਢੰਗ ਮਾਰਦੇ ਹਨ। ਉਨ੍ਹਾਂ ਦੱਸਿਆ ਕਿ ਦਹਿਸ਼ਤਵਾਦ ਕਾਰਨ ਪਾਕਿਸਤਾਨ ਪੂਰੀ ਦੁਨੀਆ ਤੋਂ ਹੁਣ ਵੱਖਰਾ ਹੋਇਆ ਪਿਆ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …