ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਵਿੱਚ ਸੂਬਾ ਸਰਕਾਰ ਨਾਕਾਮ : ਗੁਰਪ੍ਰੀਤ ਸਿੰਘ ਵੜੈਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਲਗਾਤਾਰ ਹੋ ਰਹੀ ਹੈ। ਫਾਜ਼ਿਲਕਾ ਦੇ ਪਿੰਡ ਹਸਤਕਲਾ ਵਿੱਚ ਪਵਿੱਤਰ ਅੰਗਾਂ ਨੂੰ ਫਾੜੇ ਜਾਣ ਅਤੇ ਮੰਡੀ ਗੋਬਿੰਦਗੜ੍ਹ ਦੇ ਪਿੰਡ ਚਤੁਰਪੁਰਾ ਵਿੱਚ ਸੁਖਮਨੀ ਸਾਹਿਬ ਦੇ ਗੁਟਕੇ ਦੇ ਅੰਗ ਫਾੜੇ ਜਾਣ ਦੀ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਥ ਦੇ ਰਾਖੇ ਕਹਾਉਣ ਵਾਲੇ ਅਕਾਲੀ ਆਗੂ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਅਤੇ ਅਸਲੀ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ।ઠ
ਵੜੈਚ ਨੇ ਸਵਾਲ ਕੀਤਾ ਕਿ ਪ੍ਰੈਸ ਕਾਨਫਰੰਸਾਂ ਵਿੱਚ ਬੇਅਦਬੀ ਦੇ ਮਾਮਲਿਆਂ ਉਤੇ ਮਗਰਮੱਛ ਵਾਲੇ ਹੰਝੂ ਵਹਾਉਣ ਵਾਲੇ ਸੁਖਬੀਰ ਸਿੰਘ ਬਾਦਲ ਅਜਿਹੇ ਮਾਮਲਿਆਂ ਬਾਰੇ ਕੋਈ ਸਖਤ ਕਦਮ ਕਿਉਂ ਨਹੀਂ ਚੁੱਕਦੇ। ਉਨ੍ਹਾਂ ਕਿਹਾ ਕਿ ਧਰਮ ਦੇ ਨਾਮ ‘ਤੇ ਬਾਦਲ ਪਰਿਵਾਰ ਸਿਰਫ ਸਿਆਸਤ ਕਰ ਰਿਹਾ ਹੈ ਅਤੇ ਆਮ ਆਦਮੀ ਵੀ ਹੁਣ ਇਨ੍ਹਾਂ ਦੀ ਇਸ ਕੋਝੀ ਚਾਲ ਨੂੰ ਸਮਝ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ, ਪਵਿੱਤਰ ਗੀਤਾ ਅਤੇ ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਘਟਨਾਵਾਂ ਬੇਹੱਦ ਸ਼ਰਮਨਾਕ ਹਨ ਅਤੇ ਸਰਕਾਰ ਦੀ ਨਕਾਮੀ ਦਾ ਸਬੂਤ ਹਨ।
Home / ਪੰਜਾਬ / ਫਾਜ਼ਿਲਕਾ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ‘ਤੇ ਆਮ ਆਦਮੀ ਪਾਰਟੀ ਨੇ ਦੁੱਖ ਪ੍ਰਗਟਾਇਆ
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …