Breaking News
Home / ਪੰਜਾਬ / ਪੰਜਾਬ ਦਾ ਪਾਣੀ ਬਚਾਉਣ ਲਈ ਦਿੱਲੀ ਦੀ ਗ਼ੁਲਾਮੀ ਛੱਡਣ ਭਗਵੰਤ ਮਾਨ : ਧਰਮਵੀਰ ਗਾਂਧੀ

ਪੰਜਾਬ ਦਾ ਪਾਣੀ ਬਚਾਉਣ ਲਈ ਦਿੱਲੀ ਦੀ ਗ਼ੁਲਾਮੀ ਛੱਡਣ ਭਗਵੰਤ ਮਾਨ : ਧਰਮਵੀਰ ਗਾਂਧੀ

ਪਟਿਆਲਾ : ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ ਹੈ। ਅਰਵਿੰਦ ਕੇਜਰੀਵਾਲ ਅਧੀਨ ਚੱਲ ਰਹੀ ‘ਆਪ’ ਵੱਲੋਂ ਹਰਿਆਣਾ ਵਿਚ ਆਪਣੇ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਬਣਨਾ ਪਵੇਗਾ। ਪਟਿਆਲਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਮੁੱਦੇ ‘ਤੇ ਦੋਵਾਂ ਸੂਬਿਆਂ ਨੂੰ ਸਲਾਹ ਕਰਨ ਲਈ ਕਿਹਾ ਹੈ। ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਅਧੀਨ ਨਾ ਹੋ ਕੇ ਸਗੋਂ ਪੰਜਾਬ ਦੇ ਪੱਖ ਵਿਚ ਫ਼ੈਸਲੇ ਲੈਣ। ਉਨ੍ਹਾਂ ਕਿਹਾ ਕਿ ਰਿਪੇਰੀਅਨ ਲਾਅ ਅਨੁਸਾਰ ਪੰਜਾਬ ਦੇ ਪਾਣੀਆਂ ‘ਤੇ ਕਿਸੇ ਵੀ ਸੂਬੇ ਦਾ ਹੱਕ ਨਹੀਂ ਹੈ ਪਰ ‘ਆਪ’ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਪਾਣੀ ਦੇਣ ਲਈ ਤਿਆਰ ਹੈ ਕਿਉਂਕਿ ਕੇਜਰੀਵਾਲ ਨੇ ਸਰਕਾਰਾਂ ਬਣਾਉਣੀਆਂ ਹਨ।

 

Check Also

‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ

ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …