ਭਿ੍ਰਸ਼ਟਾਚਾਰ ਦੇ ਮਾਮਲੇ ’ਚ ਆਸ਼ੂ ਦੀ ਹੋਈ ਹੈ ਗਿ੍ਰਫਤਾਰੀ
ਲੁਧਿਆਣਾ/ਬਿੳੂਰੋ ਨਿੳੂਜ਼
ਅੱਜ ਸ਼ੁੱਕਰਵਾਰ ਦੁਪਹਿਰ ਨੂੰ ਲੁਧਿਆਣਾ ਦੀ ਅਦਾਲਤ ਨੇ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਹੁਣ ਆਸ਼ੂ ਦੇ ਵਕੀਲਾਂ ਵਲੋਂ ਹਾਈਕੋਰਟ ਵਿਚ ਚੈਲੰਜ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਸ਼ੂ ਨੂੰ ਕਈ ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ। ਦੱਸਣਯੋਗ ਹੈ ਕਿ ਲੁਧਿਆਣਾ ਅਦਾਲਤ ਨੇ 6 ਸਤੰਬਰ ਨੂੰ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ 9 ਸਤੰਬਰ ਲਈ ਰਾਖਵਾਂ ਰੱਖ ਲਿਆ ਸੀ। ਭਾਰਤ ਭੂਸ਼ਣ ਆਸ਼ੂ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਹਨ। ਭਾਰਤ ਭੂਸ਼ਣ ਆਸ਼ੂ ’ਤੇ ਦੋ ਹਜ਼ਾਰ ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਆਰੋਪ ਲੱਗੇ ਹੋਏ ਹਨ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਆਰੋਪ ਲਗਾਏ ਸਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿਚ ਗੜਬੜੀ ਕੀਤੀ ਗਈ ਹੈ ਅਤੇ ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਵਿਅਕਤੀਆਂ ਨੂੰ ਫਾਇਦਾ ਪਹੁੰਚਾਇਆ ਗਿਆ ਹੈ।