Breaking News
Home / ਦੁਨੀਆ / ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ

ਡਾਇਮੰਡ ਲੀਗ ਚੈਂਪੀਅਨ ਬਣਿਆ
ਜਿੳੂਰਿਖ/ਬਿੳੂਰੋ ਨਿੳੂਜ਼
ਓਲੰਪਿਕ ਸੋਨ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜਿੳੂਰਿਖ ’ਚ ਡਾਇਮੰਡ ਲੀਗ ਫਾਈਨਲਜ਼ ਦਾ ਖਿਤਾਬ ਜਿੱਤ ਕੇ ਇੱਕ ਹੋਰ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਚੋਪੜਾ ਇਹ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਹੈ। ਚੋਪੜਾ ਨੇ ਫਾਊਲ ਨਾਲ ਸ਼ੁਰੂਆਤ ਕੀਤੀ ਪਰ ਆਪਣੀ ਦੂਜੀ ਕੋਸ਼ਿਸ਼ ਵਿੱਚ 88.44 ਮੀਟਰ ਦੀ ਥਰੋਅ ਨਾਲ ਸਿਖਰ ’ਤੇ ਪਹੁੰਚ ਗਿਆ। ਇਹ ਉਸ ਦੇ ਕਰੀਅਰ ਦਾ ਚੌਥਾ ਸਰਵੋਤਮ ਪ੍ਰਦਰਸ਼ਨ ਹੈ। ਉਸ ਨੇ ਆਪਣੀਆਂ ਅਗਲੀਆਂ ਚਾਰ ਕੋਸ਼ਿਸ਼ਾਂ ਵਿੱਚ 88.00 ਮੀਟਰ, 86.11 ਮੀਟਰ, 87.00 ਮੀਟਰ ਅਤੇ 83.60 ਮੀਟਰ ਥਰੋਅ ਕੀਤਾ। ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਦੇ ਪਿਛਲੇ ਕੁਝ ਸਾਲ ਸ਼ਾਨਦਾਰ ਰਹੇ ਹਨ। ਧਿਆਨ ਰਹੇ ਕਿ 2021 ਦੀਆਂ ਉਲੰਪਿਕ ਖੇਡਾਂ ਵਿਚ ਸੋਨ ਤਮਗਾ ਜਿੱਤਣ ਤੋਂ ਪਹਿਲਾਂ ਉਸ ਨੇ 2018 ਵਿਚ ਏਸ਼ੀਅਨ ਖੇਡਾਂ ਵਿਚ ਸੋਨ ਅਤੇ ਰਾਸ਼ਟਰ ਮੰਡਲ ਖੇਡਾਂ ਵਿਚ ਵੀ ਸੋਨ ਤਮਗਾ ਜਿੱਤਿਆ ਸੀ। ਜ਼ਿਕਰਯੋਗ ਹੈ ਕਿ ਨੀਰਜ਼ ਚੋਪੜਾ ਇਸ ਵਾਰ ਸੱਟ ਕਾਰਨ 2022 ਦੀਆਂ ਰਾਸ਼ਟਰ ਮੰਡਲ ਖੇਡਾਂ ਵਿਚ ਹਿੱਸਾ ਨਹੀਂ ਲੈ ਸਕਿਆ। ਨੀਰਜ ਦੀ ਇੱਛਾ ਡਾਇਮੰਡ ਟਰਾਫੀ ਜਿੱਤਣ ਦੀ ਸੀ, ਜੋ ਹੁਣ ਪੂਰੀ ਹੋ ਗਈ ਹੈ।

 

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …