ਸੱਤਿਆਪਾਲ ਮਲਿਕ ਨੇ ਕਿਹਾ, ਮੋਦੀ ਸਰਕਾਰ ਨੇ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ
ਰੋਹਤਕ/ਬਿੳੂਰੋ ਨਿੳੂਜ਼
ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੱਤਿਆਪਾਲ ਮਲਿਕ ਨੇ ਅੱਜ ਹਰਿਆਣਾ ਦੇ ਰੋਹਤਕ ਵਿਚ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਸੈਨਿਕਾਂ ਨੂੰ ਬਰਬਾਦ ਕਰ ਦਿੱਤਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਾਉਣ ਲਈ ਕਿਸਾਨਾਂ ਨੂੰ ਹੁਣ ਨਵੀਂ ਲੜਾਈ ਲੜਨ ਦੀ ਲੋੜ ਹੈ। ਮਲਿਕ ਹੋਰਾਂ ਕਿਹਾ ਕਿ ਉਹ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਕਿਸਾਨਾਂ ਤੱਕ ਪਹੁੰਚਣ ਲਈ ਹਰ ਮਹੀਨੇ ਛੇ ਜਨਤਕ ਮੀਟਿੰਗਾਂ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਲਈ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਸਨ, ਜਿਨ੍ਹਾਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਸੀ ਅਤੇ ਫਿਰ ਮੋਦੀ ਸਰਕਾਰ ਨੇ ਇਹ ਖੇਤੀ ਕਾਨੂੰਨ ਵਾਪਸ ਲੈ ਲਏ ਸਨ।
Check Also
ਪੰਜਾਬ ’ਚ 212 ਟਰੈਵਲ ਏਜੰਟ ਹੀ ਰਜਿਸਟਰਡ : ਵਿਦੇਸ਼ ਮੰਤਰਾਲਾ
ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ’ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ …