Breaking News
Home / ਪੰਜਾਬ / ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ’ਚ ਸਫ਼ਰ ਕਰਨ ਤੋਂ ਰੋਕਿਆ

ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ’ਚ ਸਫ਼ਰ ਕਰਨ ਤੋਂ ਰੋਕਿਆ

ਗਿਆਨੀ ਕੇਵਲ ਸਿੰਘ ਨੇ ਕਿਹਾ : ਸਿੱਖ ਸੰਸਥਾਵਾਂ ਦੇ ਆਗੂ ਸਿੱਖ ਮਸਲਿਆਂ ਵੱਲ ਧਿਆਨ ਦੇਣ
ਨਵੀਂ ਦਿੱਲੀ/ਬਿਊਰੋ ਨਿਊਜ਼
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਮੈਟਰੋ ਦੇ ਸੁਰੱਖਿਆ ਅਮਲੇ ਨੇ ਤਿੰਨ ਫੁੱਟ ਲੰਮੀ ਕਿਰਪਾਨ ਨਾਲ ਸਫ਼ਰ ਕਰਨ ਤੋਂ ਰੋਕ ਦਿੱਤਾ। ਜਾਣਕਾਰੀ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਸਾਬਕਾ ਜਥੇਦਾਰ ਵੱਲੋਂ ਪਹਿਨੀ ਤਿੰਨ ਫੁੱਟ ਲੰਬੀ ਸ੍ਰੀ ਸਾਹਿਬ ਪਾ ਕੇ ਉਨ੍ਹਾਂ ਨੂੰ ਮੈਟਰੋ ਵਿੱਚ ਚੜ੍ਹਨ ਨਾ ਦਿੱਤਾ। ਸਾਬਕਾ ਜਥੇਦਾਰ ਕੇਵਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਹ ਨਵੀਂ ਦਿੱਲੀ ’ਚ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕ ਦਿੱਤਾ ਤੇ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ। ਸਾਬਕਾ ਜਥੇਦਾਰ ਕੇਵਲ ਸਿੰਘ ਨੇ ਕਿਹਾ ਕਿ ਮੈਟਰੋ ਕੋਈ ਹਵਾਈ ਜਹਾਜ਼ ਨਹੀਂ ਹੈ ਜਿੱਥੇ ਵੱਡੀ ਕਿਰਪਾਨ ਨਹੀਂ ਲਿਜਾਈ ਜਾ ਸਕਦੀ ਹੈ। ਮੈਂ ਪਹਿਲਾਂ ਵੀ ਵੱਡੀ ਕਿਰਪਾਨ ਨਾਲ ਮੈਟਰੋ ਵਿੱਚ ਸਫ਼ਰ ਕਰਦਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਹਵਾਈ ਸਫ਼ਰ ਵਾਲੇ ਕਾਨੂੰਨਾਂ ਨੂੰ ਹੁਣ ਮੈਟਰੋ ਵਿੱਚ ਵੀ ਲਾਗੂ ਕਰਨਾ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਆਗੂ ਸਿਰਫ਼ ਕੁਰਸੀਆਂ ਦੇ ਸੁੱਖ ਨਾ ਭੋਗਣ ਅਤੇ ਸਿੱਖਾਂ ਦੇ ਮਸਲਿਆਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਆਜ਼ਾਦੀ ਦੇ ਅਧਿਕਾਰ ਦਿੱਤੇ ਗਏ ਹਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।