ਕੈਪਟਨ ਅਮਰਿੰਦਰ ਸਿੰਘ ਕਰਨਗੇ ਕਿਸਾਨਾਂ ਨਾਲ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਲਈ ਕਿਸਾਨ ਬੱਸ ਯਾਤਰਾ ਸ਼ੁਰੂ ਕੀਤੀ ਗਈ ਹੈ। ਤਿੰਨ ਦਿਨਾਂ ਦੀ ਇਸ ਮੁਹਿੰਮ ਨੂੰ ਨਾਮ ਦਿੱਤਾ ਗਿਆ ਹੈ ‘ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ’। ਇਸ ਤਹਿਤ ਬੱਸ ਵਿੱਚ ਸਵਾਰ ਹੋ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੱਤ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਰੋਜ਼ਾਨਾ ਇਹ ਬੱਸ 500 ਕਿੱਲੋਮੀਟਰ ਦਾ ਸਫ਼ਰ ਤਹਿ ਕਰੇਗੀ। ਚੰਡੀਗੜ੍ਹ ਦੇ ਪੰਜਾਬ ਕਾਂਗਰਸ ਦਫ਼ਤਰ ਵਿੱਚ ਕਾਂਗਰਸ ਦੀ ਇਸ ਨਵੀਂ ਮੁਹਿੰਮ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੀਆਂ ਵਿਧਵਾਵਾਂ ਨੇ ਦਿਖਾਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਬਣਨ ਉੱਤੇ ਸੂਬੇ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਰਜ਼ੇ ਕਾਰਨ ਖ਼ੁਦਕੁਸ਼ੀ ਨਾ ਕਰਨ। ਉਨ੍ਹਾਂ ਕਿਸਾਨਾਂ ਦੀ ਮਾੜੀ ਹਾਲਤ ਲਈ ਸੂਬੇ ਦੀ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …