ਵੱਖ-ਵੱਖ ਅਕਾਲੀ ਆਗੂਆਂ ਨੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਅੱਜ ਨਵੀਂ ਦਿੱਲੀ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਆਪਣੇ ਘਰ ਫੋਨ ’ਤੇ ਗੱਲ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਅਵਤਾਰ ਸਿੰਘ ਹਿਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚੋਂ ਇਕ ਸਨ। ਅਵਤਾਰ ਸਿੰਘ ਹਿਤ ਨੇ ਆਪਣੀ ਜ਼ਿੰਦਗੀ ਵਿਚ ਅਹਿਮ ਪ੍ਰਾਪਤੀਆਂ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਵਜੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਈਆਂ। ਇਸ ਸਮੇਂ ਦਿੱਲੀ ਅਕਾਲੀ ਦਲ ਦਾ ਭਾਵੇਂ ਢਾਂਚਾ ਭੰਗ ਕੀਤਾ ਹੋਇਆ ਹੈ ਪ੍ਰੰਤੂ ਅਵਤਾਰ ਸਿੰਘ ਹਿਤ ਲਗਾਤਾਰ ਸਿੱਖ ਸੰਗਤਾਂ ਦੀ ਸੇਵਾ ਕਰਦੇ ਆ ਰਹੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਸਿੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Check Also
ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ
ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ …