Breaking News
Home / ਪੰਜਾਬ / ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ’ਚ ਡੀਸੀ ਦਫ਼ਤਰਾਂ ਅੱਗੇ ਰੋਸ ਧਰਨੇ

ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ’ਚ ਡੀਸੀ ਦਫ਼ਤਰਾਂ ਅੱਗੇ ਰੋਸ ਧਰਨੇ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਮਿ੍ਰਤਸਰ ’ਚ ਕੀਤਾ ਗਿਆ ਰੋਸ ਪ੍ਰਦਰਸ਼ਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਡੀਸੀ ਦਫਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਗਏ ਹਨ। ਇਸੇ ਦੌਰਾਨ ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਮੁਲਾਜ਼ਮ ਤੇ ਮੈਂਬਰ ਸ਼ਾਮਲ ਰਹੇ। ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ ਪਾਏ ਹੋਏ ਸਨ ਅਤੇ ਲੋਹੇ ਦੀਆਂ ਜ਼ੰਜੀਰਾਂ ਪਾਈਆਂ ਹੋਈਆਂ ਸਨ, ਜੋ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਦਰਸਾਉਣ ਦਾ ਸੰਕੇਤ ਕਰਦੀਆਂ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਹੇਠ ਮੈਂਬਰ ਤੇ ਕਰਮਚਾਰੀ ਇੱਥੇ ਗੁਰਦੁਆਰਾ ਸਾਰਾਗੜ੍ਹੀ ਨੇੜੇ ਇਕੱਠੇ ਹੋਏ, ਜਿੱਥੋਂ ਉਹ ਮੋਟਰਸਾਈਕਲ, ਸਕੂਟਰਾਂ ’ਤੇ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਆਖਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਦੀ ਸਮੁੱਚੀ ਸਿੱਖ ਕੌਮ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਵਾਲੇ ਬੰਦੀਆਂ ਨੂੰ ਹੋਰ ਕਈ ਥਾਵਾਂ ’ਤੇ ਰਿਹਾਅ ਕੀਤਾ ਗਿਆ ਹੈ ਪਰ ਸਿੱਖ ਬੰਦੀਆਂ ਦੇ ਮਾਮਲੇ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …