-4.1 C
Toronto
Friday, January 2, 2026
spot_img
Homeਪੰਜਾਬਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਉਠੀ ਮੰਗ

ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਉਠੀ ਮੰਗ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਸਰਾਰੀ ਦੀ ਆਡੀਓ ਕਲਿੱਪ ਦੀ ਹੋਵੇ ਨਿਰਪੱਖ ਜਾਂਚ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਸਰਾਰੀ ਦੀ ਵਾਇਰਲ ਹੋਈ ਆਡੀਓ ਕਲਿੱਪ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਅਤੇ ਭਗਵੰਤ ਮਾਨ ਨੂੰ ਕਿਹਾ ਕਿ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। ਬਾਜਵਾ ਨੇ ਇਹ ਕਿਹਾ ਕਿ ਆਡੀਓ ਕਲਿੱਪ ਦੀ ਨਿਰਪੱਖ ਜਾਂਚ ਉਦੋਂ ਹੀ ਸੰਭਵ ਹੋਵੇਗੀ ਜਦੋਂ ਕੈਬਨਿਟ ਮੰਤਰੀ ਜਾਂ ਤਾਂ ਆਪਣੀ ਮਰਜ਼ੀ ਨਾਲ ਅਸਤੀਫਾ ਦੇਵੇ ਜਾਂ ਭਗਵੰਤ ਮਾਨ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਹਿਣ। ਧਿਆਨ ਰਹੇ ਕਿ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਕਲਿੱਪ ਵਾਇਰਲ ਹੋਈ ਸੀ, ਜਿਸ ਵਿਚ ਸਰਾਰੀ ਨੂੰ ਕਥਿਤ ਤੌਰ ’ਤੇ ਆਪਣੇ ਇਕ ਕਰੀਬੀ ਸਾਥੀ ਰਾਹੀਂ ਪੈਸੇ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਕ ਵਾਰ ਫਿਰ ਉਦਾਹਰਨ ਦੇਣੀ ਚਾਹੀਦੀ ਹੈ ਅਤੇ ਸਰਾਰੀ ਨੂੰ ਉਸ ਦੇ ਆਡੀਓ ਕਲਿੱਪ ਦੀ ਜਾਂਚ ਪੂਰੀ ਹੋਣ ਤੱਕ ਬਰਖ਼ਾਸਤ ਕਰਨਾ ਚਾਹੀਦਾ ਹੈ।

 

RELATED ARTICLES
POPULAR POSTS