Breaking News
Home / ਪੰਜਾਬ / ਐਸਜੀਪੀਸੀ ਚੋਣਾਂ ਕਰਵਾਉਣ ਦੀ ਉਠਣ ਲੱਗੀ ਮੰਗ

ਐਸਜੀਪੀਸੀ ਚੋਣਾਂ ਕਰਵਾਉਣ ਦੀ ਉਠਣ ਲੱਗੀ ਮੰਗ

ਸਿਮਰਨਜੀਤ ਸਿੰਘ ਮਾਨ 15 ਸਤੰਬਰ ਨੂੰ ਅੰਮਿ੍ਰਤਸਰ ’ਚ ਕਰਨਗੇ ਰੋਸ ਪ੍ਰਦਰਸ਼ਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਦੇ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਨ ਹੋਰਾਂ ਦਾ ਆਰੋਪ ਹੈ ਕਿ ਲੰਘੇ 11 ਸਾਲਾਂ ਵਿਚ ਐਸਜੀਪੀਸੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ। ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਐਸਜੀਪੀਸੀ ਦੀ ਸਥਾਪਨਾ 1925 ਵਿਚ ਕੀਤੀ ਗਈ ਸੀ। ਮਾਨ ਹੋਰਾਂ ਨੇ ਕਿਹਾ ਕਿ ਉਸ ਸਮੇਂ ਪੂਰੇ ਏਸ਼ੀਆ ਵਿਚ ਕਿਤੇ ਵੀ ਸੰਸਦ ਨਹੀਂ ਸੀ, ਪਰ ਹੁਣ ਐਸਜੀਪੀਸੀ ਵੀ ਗੁਲਾਮ ਹੋ ਚੁੱਕੀ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 15 ਸਤੰਬਰ ਨੂੰ ਪੂਰਾ ਵਿਸ਼ਵ ਜਮਹੂਰੀਅਤ ਦਿਵਸ ਮਨਾ ਰਿਹਾ ਹੈ, ਪਰ ਉਹ ਅਤੇ ਉਨ੍ਹਾਂ ਦੇ ਸਮਰਥਕ ਇਸ ਦਿਨ ਐਸਜੀਪੀਸੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਨੇ ਲੰਘੇ 11 ਸਾਲਾਂ ਤੋਂ ਐਸਜੀਪੀਸੀ ਚੋਣਾਂ ਹੀ ਨਹੀਂ ਕਰਵਾਈਆਂ ਹਨ, ਜਦਕਿ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਬਣਦੀ ਹੈ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …