ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਕੀ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੇ ਨਾਂ ’ਤੇ ਵਜੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਇਸ ਵਜੀਫ਼ਾ ਸਕੀਮ ਤਹਿਤ ਕੌਮੀ ਪੱਧਰ ’ਤੇ ਖੇਡਾਂ ਵਿਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਮਹੀਨਾ ਵਾਰ ਵਜੀਫਾ ਦਿੱਤਾ ਜਾਇਆ ਕਰੇਗਾ। ਮੀਤ ਹੇਅਰ ਨੇ ਦੱਸਿਆ ਕਿ ਸੀਨੀਅਰ ਵਿੰਗ ਦੇ ਖਿਡਾਰੀਆਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਵਿੰਗ ਦੇ ਖਿਡਾਰੀਆਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਇਆ ਕਰੇਗਾ। ਇਹ ਰਾਸ਼ੀ ਇਕ ਸਾਲ ਲਈ ਦਿੱਤੀ ਜਾਇਆ ਕਰੇਗੀ ਅਤੇ ਮੁੜ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਇਹ ਵਜੀਫ਼ਾ ਰਾਸ਼ੀ ਫਿਰ ਤੋਂ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਦੀ ਚੰਗੀ ਖੁਰਾਕ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਤੇ ਜਾਣ ਵਾਲੇ ਭੱਤੇ ਨੂੰ 100 ਤੋਂ ਵਧਾ 125 ਰੁਪਏ ਅਤੇ ਹੋਸਟਲ ਦੀ ਡਾਈਟ ਨੂੰ ਵੀ 200 ਰੁਪਏ ਤੋਂ ਵਧਾ ਕੇ 250 ਰੁਪਏ ਕਰ ਦਿੱਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …