Breaking News
Home / ਪੰਜਾਬ / ਸਿੱਪੀ ਸਿੱਧੂ ਕਤਲ ਮਾਮਲੇ ’ਚ ਆਰੋਪੀ ਕਲਿਆਣੀ ਸਿੰਘ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਸਿੱਪੀ ਸਿੱਧੂ ਕਤਲ ਮਾਮਲੇ ’ਚ ਆਰੋਪੀ ਕਲਿਆਣੀ ਸਿੰਘ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਹੈ ਕਲਿਆਣੀ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਹੱਤਿਆ ਮਾਮਲੇ ’ਚ ਆਰੋਪੀ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸਰਵੇਸ਼ਵਰ ਠਾਕੁਰ ਦੀ ਬੈਂਚ ਨੇ ਸੀਬੀਆਈ ਅਤੇ ਸ਼ਿਕਾਇਤ ਕਰਤਾ ਦਾ ਪੱਖ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ। ਉਥੇ ਹੀ ਦੂਜੇ ਪਾਸੇ ਸੀਬੀਆਈ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਕਲਿਆਣੀ ਸਿੰਘ ਖਿਲਾਫ਼ ਕਤਲ ਮਾਮਲੇ ’ਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਨੂੰ ਕਲਿਆਣੀ ਸਿੰਘ ਨੂੰ ਟਰਾਇਲ ਦਾ ਸਾਹਮਣਾ ਕਰਨਾ ਪਵੇਗਾ। ਕਲਿਆਣੀ ਸਿੰਘ ਲੰਘੀ 21 ਜੂਨ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਹੈ ਅਤੇ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਦੇ ਹੀ ਉਸ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਧਿਆਨ ਰਹੇ ਕਿ ਸਿੱਪੀ ਸਿੱਧੂ ਦੀ ਲਾਸ਼ 20 ਸਤੰਬਰ 2015 ਨੂੰ ਚੰਡੀਗੜ੍ਹ ਦੇ ਸੈਕਟਰ 27 ਦੇ ਇਕ ਪਾਰਕ ਵਿਚੋਂ ਮਿਲੀ ਸੀ। ਉਸ ਨੂੰ 4 ਗੋਲੀਆਂ ਮਾਰੀਆਂ ਗਈਆਂ ਸਨ। ਸਿੱਪੀ ਸਿੱਧੂ ਅਤੇ ਕਲਿਆਣੀ ਦਾ ਵਿਆਹ ਹੋਣਾ ਸੀ ਪ੍ਰੰਤੂ ਇਸੇ ਦੌਰਾਨ ਉਨ੍ਹਾਂ ਦੇ ਰਿਸ਼ਤੇ ’ਚ ਖਟਾਸ ਪੈਦਾ ਹੋ ਗਈ ਸੀ। ਸੀਬੀਆਈ ਅਨੁਸਾਰ ਸਿੱਪੀ ਸਿੱਧੂ ਨੇ ਕਲਿਆਣੀ ਸਿੰਘ ਦੀਆਂ ਕੁੱਝ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰ ਦਿੱਤੀਆਂ ਸਨ, ਜਿਸ ਨਾਲ ਕਲਿਆਣੀ ਸਿੰਘ ਦੀ ਕਾਫੀ ਬਦਨਾਮੀ ਹੋਈ ਸੀ। ਸੀਬੀਆਈ ਦਾ ਮੰਨਣਾ ਹੈ ਕਿ ਬਦਨਾਮੀ ਦਾ ਬਦਲਾ ਲੈਣ ਲਈ ਕਲਿਆਣੀ ਸਿੰਘ ਨੇ ਹੀ ਇਕ ਯੋਜਨਾ ਤਹਿਤ ਸਿੱਪੀ ਸਿੱਧੂ ਦੀ ਹੱਤਿਆ ਕਰਵਾਈ ਸੀ ਜਦਕਿ ਆਰੋਪੀ ਕਲਿਆਣੀ ਸਿੰਘ ਨੇ ਸਾਰੇ ਆਰੋਪਾਂ ਨੂੰ ਬੇਬੁਨਿਆਦ ਦੱਸਿਆ ਹੈ।

Check Also

ਦਿੱਲੀ ਏਅਰਪੋਰਟ ਤੋਂ ਪਰਤ ਰਹੇ ਬਜ਼ੁਰਗ ਜੋੜੇ ’ਤੇ ਹੋਇਆ ਹਮਲਾ

ਮਲੋਟ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ …