Breaking News
Home / ਪੰਜਾਬ / ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ ’ਚ ਕੋਠੀ ਹੜੱਪਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਵਿਵਾਦਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਿਜੀਲੈਂਸ ਨੇ ਸੁਮੇਧ ਸੈਣੀ ਖਿਲਾਫ ਚੰਡੀਗੜ੍ਹ ਦੇ ਸੈਕਟਰ 20 ’ਚ ਜਾਅਲੀ ਕਾਗਜ਼ਾਂ ’ਤੇ ਕੋਠੀ ਹੜੱਪਣ ਦੇ ਆਰੋਪ ਵਿਚ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ ਵਿਚ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਅਗਾੳੂਂ ਜ਼ਮਾਨਤ ਦਿੱਤੀ ਹੈ। ਅਦਾਲਤ ਨੂੰ ਦੱਸਿਆ ਗਿਆ ਹੈ ਕਿ ਸੁਮੇਧ ਸੈਣੀ ਜਾਂਚ ਵਿਚ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਜਾਂਚ ਏਜੰਸੀ ਵਲੋਂ ਦਿੱਤੀ ਗਈ ਸਵਾਲਾਂ ਦੀ ਸੂਚੀ ਵਿਚ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਉਨ੍ਹਾਂ ਨੇ ਦੇ ਦਿੱਤੇ ਹਨ। ਜਿਸ ਦੇ ਅਧਾਰ ’ਤੇ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਅਗਾੳੂਂ ਜ਼ਮਾਨਤ ਦਿੱਤੀ ਹੈ। ਧਿਆਨ ਰਹੇ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਹੁਦੇ ’ਤੇ ਰਹਿੰਦਿਆਂ ਵੀ ਹਮੇਸ਼ਾ ਹੀ ਵਿਵਾਦਾਂ ਵਿਚ ਰਹੇ ਹਨ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …