ਕਿਹਾ, ਸਾਡੀ ਪਾਰਟੀ ਦਾ ਕੋਈ ਵੀ ਵਿਧਾਇਕ ਵਿਕਣ ਵਾਲਾ ਨਹੀਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਭਾਜਪਾ ਵਲੋਂ ‘ਅਪਰੇਸ਼ਨ ਲੋਟਸ’ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਸਬੰਧੀ ਖਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਸਾਡੀ ਪਾਰਟੀ ਦਾ ਕੋਈ ਵੀ ਵਿਧਾਇਕ ਵਿਕਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਫੇਲ ਹੋਣ ਤੋਂ ਬਾਅਦ ਭਾਜਪਾ ਨੇ ਪੰਜਾਬ ’ਚ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਹੈ। ਸਾਡੇ ਵਿਧਾਇਕਾਂ ਨੂੰ ਹਾਈਕਮਾਨ ਨਾਲ ਗੱਲ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਿਧਾਇਕ ਪੰਜਾਬ ਦੀ ਮਿੱਟੀ ਦੇ ਵਫ਼ਾਦਾਰ ਹਨ ਅਤੇ ਪੰਜਾਬ ਦੇ ਵਿਧਾਇਕਾਂ ਨੂੰ ਭਾਜਪਾ ਖ਼ਰੀਦਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਵਿਕਦਾ ਓਹੀ ਹੈ ਜੋ ਮੰਡੀ ’ਚ ਹੁੰਦਾ ਹੈ, ਜੋ ਮੰਡੀ ’ਚ ਨਹੀਂ ਉਸ ਦੀ ਕੀਮਤ ਕਿਵੇਂ ਲਗਾ ਲੈਣਗੇ। ਉਨ੍ਹਾਂ ਕਿਹਾ ਕਿ ਸਾਨੂੰ ਵਿਧਾਇਕਾਂ ਦੀ ਵਫ਼ਾਦਾਰੀ ’ਤੇ ਕੋਈ ਸ਼ੱਕ ਨਹੀਂ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …