Breaking News
Home / ਪੰਜਾਬ / 25-25 ਕਰੋੜ ਦੀ ਪੇਸ਼ਕਸ਼ ਵਾਲੇ ‘ਆਪ’ ਵਿਧਾਇਕਾਂ ਦੇ ਨਾਮ ਆਏ ਸਾਹਮਣੇ

25-25 ਕਰੋੜ ਦੀ ਪੇਸ਼ਕਸ਼ ਵਾਲੇ ‘ਆਪ’ ਵਿਧਾਇਕਾਂ ਦੇ ਨਾਮ ਆਏ ਸਾਹਮਣੇ

ਹਰਪਾਲ ਚੀਮਾ ਨੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕੀਤੇ ਕਈ ਖੁਲਾਸੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕਈ ਅਹਿਮ ਖੁਲਾਸੇ ਕੀਤੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਸਾਡੇ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਅਤੇ ਬਲਜਿੰਦਰ ਕੌਰ ਸ਼ਾਮਲ ਹਨ। ਹਰਪਾਲ ਚੀਮਾ ‘ਆਪ’ ਦੇ ਇਕ ਦਰਜਨ ਵਿਧਾਇਕਾਂ ਨੂੰ ਨਾਲ ਲੈ ਕੇ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ ’ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਭਾਜਪਾ ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ। ਵਿੱਤ ਮੰਤਰੀ ਨੇ ਆਰੋਪ ਲਗਾਇਆ ਕਿ ਭਾਜਪਾ ਨੇ ‘ਆਪ’ ਦੇ 35 ਵਿਧਾਇਕਾਂ ਤਕ ਪਹੁੰਚ ਕੀਤੀ ਹੈ।

 

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …