Breaking News
Home / ਭਾਰਤ / ਜੰਮੂ-ਕਸ਼ਮੀਰ ਦੇ ਪੁੰਛ ’ਚ ਬੱਸ ਡੂੰਘੀ ਖੱਡ ਵਿਚ ਡਿੱਗੀ

ਜੰਮੂ-ਕਸ਼ਮੀਰ ਦੇ ਪੁੰਛ ’ਚ ਬੱਸ ਡੂੰਘੀ ਖੱਡ ਵਿਚ ਡਿੱਗੀ

11 ਵਿਅਕਤੀਆਂ ਦੀ ਹੋਈ ਮੌਤ, 25 ਹੋਏ ਜ਼ਖਮੀ
ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ’ਚ ਇਕ ਮਿੰਨੀ ਬੱਸ ਦੇ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਏ। ਹਾਦਸੇ ਵਿਚ ਜਖਮੀ ਹੋਏ ਵਿਅਕਤੀਆਂ ਨੂੰ ਮੰਡੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਮੰਡੀ ਦੇ ਤਹਿਸੀਲਦਾਰ ਸ਼ਹਿਜਾਦ ਲਤੀਫ਼ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬੱਸ ਮੰਡੀ ਤੋਂ ਸਵਜੀਆਂ ਜਾ ਰਹੀ ਸੀ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ’ਚ ਮਾਰੇ ਗਏ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਜਦਕਿ ਹਾਦਸੇ ’ਚ ਜ਼ਖਮੀ ਹੋਏ ਵਿਅਕਤੀਆਂ ਦੇ ਵਧੀਆ ਇਲਾਜ ਦੇ ਲਈ ਸਿਹਤ ਵਿਭਾਗ ਨੂੰ ਹੁਕਮ ਦਿੱਤੇ ਹਨ। ਇਸ ਹਾਦਸੇ ’ਤੇ ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਟਵੀਟ ਕਰਕੇ ਕਿਹਾ ਕਿ ਪੁੰਛ ਦੇ ਸਵਜੀਆਂ ’ਚ ਹੋਏ ਭਿਆਨਕ ਸੜਕ ਹਾਦਸੇ ’ਚ ਮਾਰੇ ਵਿਅਕਤੀਆਂ ਦੀ ਮੌਤ ’ਤੇ ਮੈਨੂੰ ਬਹੁਤ ਦੁੱਖ ਹੈ। ਮੇਰੀ ਪ੍ਰਾਰਥਨਾ ਅਤੇ ਹਮਦਰਦੀ ਮਿ੍ਰਤਕਾਂ ਦੇ ਪਰਿਵਾਰਾਂ ਦੇ ਨਾਲ ਹੈ ਅਤੇ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਵਿਅਕਤੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦੀ ਹਾਂ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …