Breaking News
Home / ਪੰਜਾਬ / ਬਿਕਰਮ ਮਜੀਠੀਆ ਨੇ ‘ਅਪਰੇਸ਼ਨ ਲੋਟਸ’ ਨੂੰ ਲੈ ਕੇ ਘੇਰੀ ‘ਆਪ’ ਸਰਕਾਰ

ਬਿਕਰਮ ਮਜੀਠੀਆ ਨੇ ‘ਅਪਰੇਸ਼ਨ ਲੋਟਸ’ ਨੂੰ ਲੈ ਕੇ ਘੇਰੀ ‘ਆਪ’ ਸਰਕਾਰ

ਕਿਹਾ : ਡਰਾਮੇਬਾਜ਼ੀ ਕਰ ਰਹੀ ਹੈ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਵਲੋਂ ਭਾਜਪਾ ’ਤੇ ਲਗਾਏ ਇਲਜ਼ਾਮ ‘ਅਪਰੇਸ਼ਨ ਲੋਟਸ’ ਸਬੰਧੀ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮਹਿਜ਼ ਇਕ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਭਾਜਪਾ ਦੇ ਅਪਰੇਸ਼ਨ ਲੋਟਸ ਸਬੰਧੀ ਦਰਜ ਕਰਵਾਈ ਗਈ ਐਫ.ਆਈ.ਆਰ. ਦੀ ਕਾਪੀ ਜਾਂ ਕੋਈ ਸਬੂਤ ਸਾਹਮਣੇ ਨਹੀਂ ਆਇਆ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਜਪਾ ’ਤੇ ਅਪਰੇਸ਼ਨ ਲੋਟਸ ਦੇ ਲਾਏ ਗਏ ਇਲਜ਼ਾਮ ਬਹੁਤ ਗੰਭੀਰ ਹਨ, ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਐਫ.ਆਈ.ਆਰ. ਦਰਜ ਹੋਈ ਹੈ ਤਾਂ ਉਸਦੀ ਕਾਪੀ ਕਿਉਂ ਨਹੀਂ ਦਿੱਤੀ ਜਾ ਰਹੀ। ਮਜੀਠੀਆ ਨੇ ਕਿਹਾ ਕਿ ‘ਆਪ’ ਵਿਧਾਇਕਾਂ ਨੂੰ ਆਫਰ ਕਰਨ ਵਾਲੇ ਵਿਅਕਤੀਆਂ ਦੇ ਨਾਮ ਜਨਤਕ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਅਜਿਹਾ ਸੁਣਨ ਵਿਚ ਆਇਆ ਹੈ ਕਿ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਜਿਹੀਆਂ ਗੱਲਾਂ ਲੋਕਤੰਤਰ ਲਈ ਖਤਰਾ ਹਨ। ਮਜੀਠੀਆ ਨੇ ਕੇਂਦਰੀ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਮਸਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਮਜੀਠੀਆ ਨੇ ਇਹ ਵੀ ਆਰੋਪ ਲਗਾਇਆ ਕਿ ਭਗਵੰਤ ਮਾਨ ਸਰਕਾਰ ਦਿੱਲੀ ਵਾਂਗ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਰਹੀ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …