Breaking News
Home / ਪੰਜਾਬ / ਅਰਸ਼ਦੀਪ ਸਿੰਘ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਅਰਸ਼ਦੀਪ ਸਿੰਘ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਅਰਸ਼ਦੀਪ ਨੂੰ ਦੱਸਿਆ ਨੌਜਵਾਨਾਂ ਲਈ ਪ੍ਰੇਰਨਾ ਸਰੋਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ ਕ੍ਰਿਕਟ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ’ਚ ਚੁਣੇ ਗਏ ਪੰਜਾਬ ਦੇ ਖਿਡਾਰੀ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ’ਤੇ ਮਿਲ ਸ਼ੁਭਕਾਮਨਾਵਾਂ ਦਿੱਤੀਆਂ ਹਨ। ਖੇਡ ਮੰਤਰੀ ਨੇ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਖੇਡ ਪ੍ਰਦਰਸ਼ਨ ਨਾਲ ਦੇਸ਼ ਅਤੇ ਪੰਜਾਬ ਸੂਬੇ ਦਾ ਨਾਮ ਰੌਸ਼ਨ ਕਰੇਗਾ। ਖੇਡ ਮੰਤਰੀ ਮੀਤ ਹੇਅਰ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੀ ਕਿ੍ਰਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕਿ੍ਰਕਟ ਤੇ ਆਈ.ਪੀ.ਐਲ. ’ਚ ਚੰਗੇ ਖੇਡ ਪ੍ਰਦਰਸ਼ਨ ਨਾਲ ਟੀਮ ’ਚ ਜਗ੍ਹਾ ਬਣਾਈ ਹੈ। ਮੀਤ ਹੇਅਰ ਨੇ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆਂ ਉਸਦੀ ਖੇਡ ਦਾ ਆਨੰਦ ਮਾਣਿਆ ਅਤੇ ਉਸਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸਤੋਂ ਪਹਿਲਾਂ ਖੇਡ ਮੰਤਰੀ ਨੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …