Breaking News
Home / ਪੰਜਾਬ / ਪ੍ਰਧਾਨ ਮੰਤਰੀ ਮੋਦੀ ਨੇ ਲੁਧਿਆਣਾ ਵਿਚ ਦਿੱਤੇ ਚਰਖੇ ਨੂੰ ਗੇੜੇ

ਪ੍ਰਧਾਨ ਮੰਤਰੀ ਮੋਦੀ ਨੇ ਲੁਧਿਆਣਾ ਵਿਚ ਦਿੱਤੇ ਚਰਖੇ ਨੂੰ ਗੇੜੇ

01ਬਾਦਲ ਨੇ ਮੋਦੀ ਕੋਲੋਂ ਪੰਜਾਬ ਲਈ ਸਹਿਯੋਗ ਦੀ ਮੰਗ ਕੀਤੀ
ਲੁਧਿਆਣਾ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੁਧਿਆਣਾ ਵਿਚ ਐਸ ਸੀ ਐਸ ਟੀ ਸਨਅਤੀ ਹੱਬ ਅਤੇ ਜ਼ੀਰੋ ਡਿਫ਼ੈਕਟ ਜ਼ੀਰੋ ਇਫ਼ੈਕਟ ਯੋਜਨਾ ਲਾਂਚ ਕੀਤੀ ਹੈ। ਐਮ. ਐਸ. ਐਮ. ਈ. ਸਨਅਤਕਾਰਾਂਨੂੰ ਐਵਾਰਡ ਦੇਣ ਲਈ ਲੁਧਿਆਣਾ ਪਹੁੰਚੇ ਪ੍ਰਧਾਨ ਮੰਤਰੀ ਨੇ ਮੇਕ ਇਨ ਇੰਡੀਆ ਮੁਹਿੰਮ ਨੂੰ ਸਫਲ ਕਰਨ ਲਈ ਸਹਿਯੋਗ ਦੀ ਵੀ ਮੰਗ ਕੀਤੀ ਹੈ।
ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਸਨਅਤਕਾਰਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਮਾਲ ਸਕੇਲ ਇੰਡਸਟਰੀ ਪ੍ਰੋਗਰਾਮ ਦੇ ਤਹਿਤ 500 ਮਹਿਲਾਵਾਂ ਨੂੰ ਚਰਖੇ ਵੀ ਵੰਡੇ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਲਿਤ ਕਾਰਡ ਵੀ ਖੇਡਿਆ।
ਉਨ੍ਹਾਂ ਆਖਿਆ ਕਿ ਦਲਿਤਾਂ ਦੀ ਰੱਖਿਆ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿੱਚ ਜਦੋਂ ਵੀ ਕਿਸੇ ਦਲਿਤ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਨ੍ਹਾਂ ਨੂੰ ਦੁੱਖ ਹੁੰਦਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤੀ ਸੈਨਾ ਵੱਲੋਂ ਪਾਕਿਸਤਾਨ ਖ਼ਿਲਾਫ਼ ਕੀਤੇ ਗਏ ਸਰਜੀਕਲ ਸਟ੍ਰਾਈਕ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ਼ ਕੀਤੀ। ਇਸ ਦੌਰਾਨ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਸਹਿਯੋਗ ਦੀ ਮੰਗ ਵੀ ਕੀਤੀ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …