Breaking News
Home / ਪੰਜਾਬ / ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ ਵਿਚ ਪਟਿਆਲਾ ਅਦਾਲਤ ਨੇ ਸੁਣਾਈ ਸੀ 2 ਸਾਲ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਸਾਲ 2003 ’ਚ ਦਲੇਰ ਮਹਿੰਦੀ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਜਿਸ ਦੇ ਚਲਦਿਆਂ ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ 14 ਜੁਲਾਈ 2022 ਨੂੰ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਸਜ਼ਾ ਅਤੇ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਸੀ। ਇਸ ਮਾਮਲੇ ਵਿਚ ਦਲੇਰ ਮਹਿੰਦੀ ਦੇ ਭਰਾ ਸਮਸ਼ੇਰ ਸਿੰਘ ਵੀ ਸਹਿ ਦੋਸ਼ੀ ਸਨ ਪ੍ਰੰਤੂ ਉਨ੍ਹਾਂ ਦੀ ਸਾਲ 2017 ’ਚ ਮੌਤ ਹੋ ਗਈ ਸੀ। ਪਟਿਆਲਾ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਚੁਣੌਤੀ ਦੇਣ ਲਈ ਦਲੇਰ ਮਹਿੰਦੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ ਅਤੇ ਹਾਈ ਕੋਰਟ ਨੇ ਸਾਰੇ ਪੱਖਾਂ ਦੀ ਸੁਣਵਾਈ ਤੋਂ ਬਾਅਦ ਦਲੇਰ ਮਹਿੰਦੀ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਅਤੇ ਉਨ੍ਹਾਂ ਦੀ ਸਜ਼ਾ ਨੂੰ ਖਾਰਜ ਕਰ ਦਿੱਤਾ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …