-9.6 C
Toronto
Tuesday, January 27, 2026
spot_img
Homeਭਾਰਤਕੋਹਿਨੂਰ ਹੀਰਾ ਬਰਤਾਨੀਆ ਤੋਂ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ

ਕੋਹਿਨੂਰ ਹੀਰਾ ਬਰਤਾਨੀਆ ਤੋਂ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ

ਉੜੀਸਾ ਦੇ ਇਕ ਸੰਗਠਨ ਦਾ ਦਾਅਵਾ : ਭਗਵਾਨ ਜਗਨਨਾਥ ਦਾ ਹੈ ਕੋਹਿਨੂਰ ਹੀਰਾ
ਭੁਵਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਵਿੱਚ ਸਮਾਜਿਕ-ਸੱਭਿਆਚਾਰਕ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਕੋਹਿਨੂਰ ਹੀਰਾ ਭਗਵਾਨ ਜਗਨਨਾਥ ਦਾ ਹੈ। ਸੰਗਠਨ ਨੇ ਬਰਤਾਨੀਆ ਤੋਂ ਇਸ ਨੂੰ ਇਤਿਹਾਸਕ ਪੁਰੀ ਮੰਦਰ ਲਈ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਖਲ ਦੀ ਮੰਗ ਕੀਤੀ ਹੈ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ ਉਸਦਾ ਪੁੱਤਰ ਪ੍ਰਿੰਸ ਚਾਰਲਸ ਰਾਜਾ ਬਣ ਗਿਆ ਹੈ ਅਤੇ ਨਿਯਮ ਵਜੋਂ 105 ਕੈਰੇਟ ਦਾ ਹੀਰਾ ਉਸ ਦੀ ਪਤਨੀ ਕੈਮਿਲਾ ਕੋਲ ਜਾਵੇਗਾ। ਪੁਰੀ ਸਥਿਤ ਸੰਗਠਨ ਸ੍ਰੀ ਜਗਨਨਾਥ ਸੈਨਾ ਨੇ ਰਾਸ਼ਟਰਪਤੀ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਹੈ ਕਿ ਉਹ ਕੋਹਿਨੂਰ ਹੀਰੇ ਨੂੰ 12ਵੀਂ ਸਦੀ ਦੇ ਮੰਦਰ ਵਿੱਚ ਵਾਪਸ ਲਿਆਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਦਖਲ ਦੇਣ। ਸੈਨਾ ਦੇ ਨੇਤਾ ਪ੍ਰਿਯਦਰਸ਼ਨ ਪਟਨਾਇਕ ਨੇ ਮੈਮੋਰੰਡਮ ਵਿੱਚ ਕਿਹਾ ਕਿ ਕੋਹਿਨੂਰ ਹੀਰਾ ਭਗਵਾਨ ਜਗਨਨਾਥ ਦਾ ਹੈ। ਹੁਣ ਇਹ ਇੰਗਲੈਂਡ ਦੀ ਮਹਾਰਾਣੀ ਕੋਲ ਸੀ। ਕਿਰਪਾ ਕਰਕੇ ਸਾਡੇ ਪ੍ਰਧਾਨ ਮੰਤਰੀ ਨੂੰ ਇਸ ਨੂੰ ਭਾਰਤ ਲਿਆਉਣ ਲਈ ਕਦਮ ਚੁੱਕਣ ਲਈ ਕਿਹਾ ਜਾਵੇ, ਕਿਉਂਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਇੱਛਾ ਮੁਤਾਬਕ ਇਸ ਨੂੰ ਭਗਵਾਨ ਜਗਨਨਾਥ ਨੂੰ ਦਾਨ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਨੇ ਨਾਦਰ ਸ਼ਾਹ ਵਿਰੁੱਧ ਲੜਾਈ ਜਿੱਤਣ ਤੋਂ ਬਾਅਦ ਇਹ ਹੀਰਾ ਭਗਵਾਨ ਜਗਨਨਾਥ ਨੂੰ ਦਾਨ ਕੀਤਾ ਸੀ।

 

RELATED ARTICLES
POPULAR POSTS