Breaking News
Home / ਭਾਰਤ / ਕੇਂਦਰ ਨੇ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

ਕੇਂਦਰ ਨੇ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

ਪਰਿਵਾਰ ਵੱਲੋਂ ਫੈਸਲੇ ਦਾ ਸਵਾਗਤ; ਗੋਆ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਕੀਤੀ ਸੀ ਸੀਬੀਆਈ ਜਾਂਚ ਦੀ ਸਿਫਾਰਸ਼
ਹਿਸਾਰ/ਬਿਊਰੋ ਨਿਊਜ਼ : ਸੋਨਾਲੀ ਫੋਗਾਟ ਦੀ ਹੱਤਿਆ ਮਾਮਲੇ ਦੀ ਜਾਂਚ ਕੇਂਦਰ ਨੇ ਸੀਬੀਆਈ ਨੂੰ ਸੌਂਪ ਦਿੱਤੀ ਹੈ। ਪੀੜਤ ਪਰਿਵਾਰ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸੋਨਾਲੀ ਦੇ ਭਰਾ ਰਿੰਕੂ ਫੋਗਾਟ ਨੇ ਕਿਹਾ, ”ਸਾਡਾ ਪਰਿਵਾਰ ਪਹਿਲੇ ਦਿਨ ਤੋਂ ਹੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਸੀ।”
ਉਸ ਨੇ ਕਿਹਾ ਕਿ ਪਰਿਵਾਰ ਨੂੰ ਸੋਨਾਲੀ ਦੀ ਮੌਤ ਵਿੱਚ ਸਾਜਿਸ਼ ਦਾ ਸ਼ੱਕ ਹੈ ਤੇ ਕੇਂਦਰੀ ਏਜੰਸੀ ਹੀ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਸਾਹਮਣੇ ਲਿਆ ਸਕਦੀ ਹੈ। ਰਿੰਕੂ ਨੇ ਭਰੋਸਾ ਜਤਾਇਆ ਕਿ ਕੇਂਦਰੀ ਏਜੰਸੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਚਿੱਠੀ ਭੇਜ ਕੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ ਜਿਸ ਮਗਰੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਾਬਿਲੇਗੌਰ ਹੈ ਕਿ ਹਰਿਆਣਾ ਦੇ ਹਿਸਾਰ ਦੀ ਭਾਜਪਾ ਆਗੂ ਫੋਗਾਟ (43) ਦੀ ਪਿਛਲੇ ਮਹੀਨੇ ਗੋਆ ਵਿੱਚ ਮੌਤ ਹੋ ਗਈ ਸੀ ਅਤੇ ਉਸ ਦੀ ਮੌਤ ਨੂੰ ਕਤਲ ਮੰਨਿਆ ਜਾ ਰਿਹਾ ਹੈ। ਗੋਆ ਪੁਲਿਸ ਨੇ ਇਸ ਮਾਮਲੇ ਵਿੱਚ ਫੋਗਾਟ ਦੇ ਦੋ ਸਾਥੀਆਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

 

Check Also

ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …