14.4 C
Toronto
Wednesday, June 17, 2026
spot_img
Homeਭਾਰਤਜੰਮੂ-ਕਸ਼ਮੀਰ ਦੇ ਪੁੰਛ 'ਚ ਬੱਸ ਡੂੰਘੀ ਖੱਡ ਵਿਚ ਡਿੱਗੀ

ਜੰਮੂ-ਕਸ਼ਮੀਰ ਦੇ ਪੁੰਛ ‘ਚ ਬੱਸ ਡੂੰਘੀ ਖੱਡ ਵਿਚ ਡਿੱਗੀ

11 ਵਿਅਕਤੀਆਂ ਦੀ ਹੋਈ ਮੌਤ, 25 ਹੋਏ ਜ਼ਖਮੀ
ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ‘ਚ ਇਕ ਮਿੰਨੀ ਬੱਸ ਦੇ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਏ। ਹਾਦਸੇ ਵਿਚ ਜਖਮੀ ਹੋਏ ਵਿਅਕਤੀਆਂ ਨੂੰ ਮੰਡੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਮੰਡੀ ਦੇ ਤਹਿਸੀਲਦਾਰ ਸ਼ਹਿਜਾਦ ਲਤੀਫ਼ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬੱਸ ਮੰਡੀ ਤੋਂ ਸਵਜੀਆਂ ਜਾ ਰਹੀ ਸੀ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਜਦਕਿ ਹਾਦਸੇ ‘ਚ ਜ਼ਖਮੀ ਹੋਏ ਵਿਅਕਤੀਆਂ ਦੇ ਵਧੀਆ ਇਲਾਜ ਦੇ ਲਈ ਸਿਹਤ ਵਿਭਾਗ ਨੂੰ ਹੁਕਮ ਦਿੱਤੇ ਹਨ। ਇਸ ਹਾਦਸੇ ‘ਤੇ ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਟਵੀਟ ਕਰਕੇ ਕਿਹਾ ਕਿ ਪੁੰਛ ਦੇ ਸਵਜੀਆਂ ‘ਚ ਹੋਏ ਭਿਆਨਕ ਸੜਕ ਹਾਦਸੇ ‘ਚ ਮਾਰੇ ਵਿਅਕਤੀਆਂ ਦੀ ਮੌਤ ‘ਤੇ ਮੈਨੂੰ ਬਹੁਤ ਦੁੱਖ ਹੈ।

 

RELATED ARTICLES
POPULAR POSTS